News

ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ ਭਗਵੰਤ ਮਾਨ

ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਮੰਗਲਵਾਰ 22 ਮਾਰਚ ਨੂੰ ਭਗਵੰਤ ਮਾਨ ਨੇ ਟਵੀਟ ਕਰਕੇ ਪੀਐਮ ਮੋਦੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ।

ਜ਼ਿਕਰਯੋਗ ਹੈ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ‘ਤੇ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਮੀਟਿੰਗ ਦਾ ਸਮਾਂ 1 ਵਜੇ ਦਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਅੱਜ ਭਗਵੰਤ ਮਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

Click to comment

Leave a Reply

Your email address will not be published.

Most Popular

To Top