ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖਿਲਾਫ਼ ਕੱਢੀ ਵੱਡੀ ਰੈਲੀ
By
Posted on

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਸਾਈਕਲ ਰੈਲੀ ਕੱਢੀ। ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ ਕੀਤੀ ਅਤੇ 15,000 ਤੋਂ ਵੱਧ ਨੌਜਵਾਨਾਂ ਦਾ ਇਸ ਰੈਲੀ ‘ਚ ਸਾਥ ਮਿਲਿਆ।
ਉਨ੍ਹਾਂ ਕਿਹਾ ਕਿ ਇਸ ਨਾਲ ਸਾਨੂੰ ਹਿੰਮਤ ਮਿਲੀ ਹੈ…ਅਤੇ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰੀ ਰੁਕੇਗੀ ਨਹੀਂ।
