ਮੁੱਖ ਮੰਤਰੀ ਭਗਵੰਤ ਮਾਨ ਨੇ ਭੁਗਤੀ ਮਾਨਸਾ ਅਦਾਲਤ ’ਚ ਪੇਸ਼ੀ, 5 ਦਸੰਬਰ ਨੂੰ ਮੁੜ ਹੋਵੇਗੀ ਪੇਸ਼ੀ

 ਮੁੱਖ ਮੰਤਰੀ ਭਗਵੰਤ ਮਾਨ ਨੇ ਭੁਗਤੀ ਮਾਨਸਾ ਅਦਾਲਤ ’ਚ ਪੇਸ਼ੀ, 5 ਦਸੰਬਰ ਨੂੰ ਮੁੜ ਹੋਵੇਗੀ ਪੇਸ਼ੀ

ਮਾਣਹਾਨੀ ਕੇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ ਭੁਗਤਣ ਦੇ ਲਈ ਅਦਾਲਤ ਵਿੱਚ ਪੇਸ਼ ਹੋਏ। ਹੁਣ ਅਦਾਲਤ ਵੱਲੋਂ 5 ਦਸੰਬਰ ਨੂੰ ਫਿਰ ਤੋਂ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੌਰਾਨ ਭਗਵੰਤ ਮਾਨ ਮੀਡੀਆ ਦੇ ਸਵਾਲਾਂ ਤੋਂ ਬੱਚਦੇ ਵੀ ਨਜ਼ਰ ਆਏ।

ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਦੇ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਾਣਹਾਨੀ ਦਾ ਕੇਸ ਕਦੇ ਸੰਜੇ ਸਿੰਘ ਤੇ ਕਦੇ ਮੁੱਖ ਮੰਤਰੀ ਤੇ ਪਰ ਅਸੀਂ ਮਾਣਯੋਗ ਅਦਾਲਤ ਦਾ ਸਨਮਾਨ ਕਰਦੇ ਹਾਂ ਅਤੇ ਪੇਸ਼ ਹੁੰਦੇ ਰਹਾਂਗੇ।

ਉਹਨਾਂ ਕਿਹਾ ਕਿ ਅੱਜ ਮਾਣਯੋਗ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕੀਤੇ ਗਏ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਇਆ ਹਾਂ। ਉਹਨਾਂ ਅੱਗੇ ਕਿਹਾ ਕਿ ਮਾਨਸ਼ਾਹੀਆ ਨੂੰ ਮਾਨਸਾ ਦੇ ਲੋਕਾਂ ਨੇ ਡੇਢ ਲੱਖ ਵੋਟ ਪਾ ਕੇ ਜਿਤਾਇਆ ਸੀ ਪਰ ਇਹ ਉਹਨਾਂ ਲੋਕਾਂ ਤੋਂ ਬਿਨਾਂ ਪੁੱਛੇ ਕਾਂਗਰਸ ਦੇ ਵਿੱਚ ਸ਼ਾਮਲ ਹੋ ਗਏ ਕੀ ਉਹਨਾਂ ਲੋਕਾਂ ਦੀ ਮਾਣਹਾਨੀ ਨਹੀਂ ਹੋਈ।

Leave a Reply

Your email address will not be published.