ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ‘ਚ ਨਰਮੇ ਦੀ ਖਰਾਬੀ ਦੇ ਮੁਆਵਜ਼ੇ ਦੇ ਵੰਡੇ ਚੈੱਕ
By
Posted on

ਪੰਜਾਬ ਸਰਕਾਰ ਨੇ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਦੌਰਾਨ ਕਿਸਾਨਾਂ, ਮਜ਼ਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਦੇ ਚੈੱਕ ਵੰਡੇ। ਉਨ੍ਹਾਂ 15 ਕਿਸਾਨਾਂ ਨੂੰ ਸੰਕੇਤਕ ਤੌਰ ‘ਤੇ ਚੈੱਕ ਭੇਟ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ, ਮਜ਼ਦੂਰਾਂ ਦੇ ਖਾਤਿਆਂ ‘ਚ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ।

ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਿੱਘਰ ਯੋਗ ਕਦਮ ਚੁੱਕੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ‘ਆਪ’ ਸਰਕਾਰ ਨੇ 101 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਿਧਾਇਕ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।
