ਮੁੱਖ ਮੰਤਰੀ ਭਗਵੰਤ ਮਾਨ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
By
Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਸਬੰਧੀ ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ..ਗੁਰੂ ਚਰਨਾਂ ‘ਚ ਮੱਥਾ ਟੇਕਿਆ..ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ, ਸੂਬੇ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ..ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ..
ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।
ਮੁੱਖ ਮੰਤਰੀ ਦੇ ਹਰਿਮੰਦਰ ਸਾਹਿਬ ਪਹੁੰਚਣ ਮੌਕੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।
