News

ਮੁੱਖ ਮੰਤਰੀ ਮਾਨ ਤੇ ਮੰਤਰੀਆਂ ਨੂੰ ਮਿਲਿਆ ਸਟਾਫ਼, ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 19 ਮਾਰਚ ਨੂੰ ਰਾਜਪਾਲ ਵੱਲੋਂ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 10 ਮੰਤਰੀਆਂ ਨੂੰ ਸਟਾਫ ਦਿੱਤਾ ਹੈ। ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਦੇ ਨਾਲ ਸਕੱਤਰ ਲਾਇਆ ਗਿਆ ਹੈ। ਗੁਰਨਾਮ ਸਿੰਘ ਮੰਤਰੀ ਹਰਪਾਲ ਚੀਮਾ ਦੇ ਪੀਏ ਹੋਣਗੇ।

ਇਸੇ ਤਰ੍ਹਾਂ ਬਲਜੀਤ ਕੌਰ, ਹਰਭਜਨ ਸਿੰਘ ਈਟੀਓ, ਡਾ. ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਝਿੰਪਾ ਅਤੇ ਹਰਜੋਤ ਬੈਂਸ ਸਮੇਤ ਸਟਾਫ਼ ਵੀ ਨਿਯੁਕਤ ਕੀਤਾ ਗਿਆ ਹੈ।

ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਹਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਹ ਜੁਆਇਨ ਨਹੀਂ ਕਰਦੇ ਤਾਂ ਉਹਨਾਂ ਦੀ ਤਨਖ਼ਾਹ ਰੋਕ ਦਿੱਤੀ ਜਾਵੇਗੀ।

Click to comment

Leave a Reply

Your email address will not be published.

Most Popular

To Top