News

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਨੇ ਧੂਰੀ ‘ਚ ਕੱਢੀ ‘ਤਿਰੰਗਾ ਯਾਤਰਾ’

ਆਮ ਆਦਮੀ ਪਾਰਟੀ ਨੇ ਅੱਜ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਨੂੰ ਲੈ ਕੇ ‘ਤਿਰੰਗਾ ਯਾਤਰਾ’ ਕੱਢੀ। ਇਸ ਯਾਤਰਾ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਭੈਣ ਮਨਪ੍ਰੀਤ ਕੌਰ ਫੂਲ ਨੇ ਕੀਤੀ। ਇਸ ਤਿਰੰਗਾ ਯਾਤਰਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਨੌਜਵਾਨਾਂ ਵੱਲੋਂ ਹੱਥਾਂ ਵਿੱਚ ਤਿਰੰਗੇ ਝੰਡੇ ਲੈ ਕੇ ਮਾਰਚ ਕੀਤਾ ਗਿਆ।

ਇਹ ਯਾਤਰਾ ਤਾਨੀਆ ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਮੁੱਖ ਬਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਕੱਕੜਵਾਲ ਚੌਂਕ ਵਿਖੇ ਸਮਾਪਤ ਹੋਈ। ਇਸ ਮੌਕੇ ਲੋਕਾਂ ਦਾ ਉਤਸ਼ਾਹ ਵੇਖਣ ਯੋਗ ਸੀ। ਲੋਕਾਂ ਨੇ ਤਿਰੰਗਾ ਯਾਤਰਾ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਜ਼ਾਰਾਂ ਵਿੱਚ ਤਿਰੰਗਾ ਯਾਤਰਾ ਦਾ ਸ਼ਾਨਦਾਰ ਸੁਆਗਤ ਕੀਤਾ।

ਇਸ ਯਾਤਰਾ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਜਸਵੀਰ ਸਿੰਘ ਜੱਸੀ, ਦਲਵੀਰ ਸਿੰਘ ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ, ਡਾ. ਅਨਵਰ ਭਸੌਦ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਦੇ ਆਗੂ ਅਤੇ ਵਰਕਰ ਸ਼ਾਮਲ ਸਨ।

Click to comment

Leave a Reply

Your email address will not be published.

Most Popular

To Top