ਮੁੱਖ ਮੰਤਰੀ ਮਾਨ ਦੀ ਵਿਧਾਇਕਾਂ ਨਾਲ ਵਿਧਾਨ ਸਭਾ ’ਚ ਮੀਟਿੰਗ ਸ਼ੁਰੂ

 ਮੁੱਖ ਮੰਤਰੀ ਮਾਨ ਦੀ ਵਿਧਾਇਕਾਂ ਨਾਲ ਵਿਧਾਨ ਸਭਾ ’ਚ ਮੀਟਿੰਗ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਹੋਣ ਵਾਲਾ ਸੈਸ਼ਨ ਰੱਦ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਬੁਲਾਈ ਸੀ। ਮੁੱਖ ਮੰਤਰੀ ਦੀ ਵਿਧਾਇਕਾਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ ਸਾਰੇ ਵਿਧਾਇਕ ਸ਼ਾਮਲ ਹੋਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ।

Image

ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਸੀ। ਭਾਜਪਾ ‘ਤੇ ਆਪਣੇ ਵਿਧਾਇਕਾਂ ਵੱਲੋਂ ਖਰੀਦ ਫ਼ਰੋਖ਼ਤ ਦਾ ਆਰੋਪ ਲਗਾਉਣ ਤੋਂ ਬਾਅਦ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ।

Image

ਬੁੱਧਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰਦੇ ਹੋਏ ਰਾਜਪਾਲ ਨੇ ਕਿਹਾ ਸੀ ਕਿ ਸਿਰਫ ਵਿਸ਼ਵਾਸ ਮਤ ਹਾਸਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫੈਸਲੇ ‘ਚ ਖਾਸ ਨਿਯਮਾਂ ਦੀ ਘਾਟ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸ ਤਹਿਤ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

https://twitter.com/AAPPunjab/status/1572811636033069057

ਰਾਜਪਾਲ ਨੇ ਇਹ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸੂਬਾ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਆਪਣੇ ਪੱਤਰ ਵਿੱਚ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਿਆ ਸੀ।

 

Leave a Reply

Your email address will not be published.