News

ਮੁੱਖ ਮੰਤਰੀ ਮਾਨ ਨੇ ਤਰਸ ਦੇ ਆਧਾਰ ’ਤੇ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਪੰਜਾਬ ਭਵਨ ਵਿਖੇ ਤਰਸ ਦੇ ਆਧਾਰ ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਹਨਾਂ ਦੇ ਕਰੀਅਰ ਦੀ ਸਫ਼ਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

Image

ਉਹਨਾਂ ਦੱਸਿਆ ਕਿ ਇਹਨਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ।

Image

ਉਹਨਾਂ ਕਿਹਾ ਕਿ ਉਹਨਾਂ ਦੇ ਨਜ਼ਦੀਕੀਆਂ ਦੇ ਤੁਰ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਹਨਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ-ਨਾਲ ਉਹਨਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ।

Image

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

Click to comment

Leave a Reply

Your email address will not be published.

Most Popular

To Top