News

ਮੁੱਖ ਮੰਤਰੀ ਮਾਨ ਨੇ ਰਾਜਾ ਵੜਿੰਗ ਨੂੰ ਪੁੱਛਿਆ, ਭਗਤ ਸਿੰਘ ਦਾ ਜਨਮ ਕਦੋਂ ਹੋਇਆ, ਵੜਿੰਗ ਨੇ ਦਿੱਤਾ ਇਹ ਜਵਾਬ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਪੂਰੇ ਪੰਜਾਬ ਵਿੱਚ ਛੁੱਟੀ ਹੋਵੇਗੀ। ਇਸ ਤੇ ਰਾਜਾ ਵੜਿੰਗ ਨੇ ਕਿਹਾ ਕਿ 23 ਮਾਰਚ ਨੂੰ ਛੁੱਟੀ ਦਾ ਐਲਾਨ ਕਰਨ ਨਾਲ ਕੁਝ ਨਹੀਂ ਹੋਣਾ। ਇਸ ਦਿਨ ਸਕੂਲਾਂ ਵਿੱਚ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਪੜ੍ਹਾਈ ਕਰਵਾਈ ਜਾਵੇ।

ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛ ਲਿਆ ਕਿ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਇਸ ਤੇ ਰਾਜਾ ਵੜਿੰਗ ਨੇ ‘ਨਾ’ ਵਿੱਚ ਆਪਣਾ ਸਿਰ ਹਿਲਾਇਆ, ਉਸ ਨੂੰ ਪਤਾ ਨਹੀਂ ਸੀ। ਮੁੱਖ ਮੰਤਰੀ ਨੇ ਤੁਰੰਤ ਕਿਹਾ ਕਿ 28 ਸਤੰਬਰ ਨੂੰ ਹੋਇਆ ਸੀ ਅਤੇ ਅੱਗੇ ਤੋਂ ਯਾਦ ਰੱਖਣਾ।

ਉਹਨਾਂ ਕਿਹਾ ਕਿ ਬਹੁਤ ਮਾੜੀ ਗੱਲ ਹੈ ਤੁਹਾਨੂੰ ਪਤਾ ਨਹੀਂ। ਦੱਸ ਦਈਏ ਕਿ ਮੁੱਖ ਮੰਤਰੀ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਬਰਸੀ ਨੂੰ ਲੈ ਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।

Click to comment

Leave a Reply

Your email address will not be published.

Most Popular

To Top