ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, ਪੰਜਾਬ ਆਉਣ ਦਾ ਦਿੱਤਾ ਸੱਦਾ

 ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, ਪੰਜਾਬ ਆਉਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਟਵੀਟ ਵੀ ਕੀਤਾ ਹੈ।  ਉਹਨਾਂ ਟਵੀਟ ਕਰਦਿਆਂ ਲਿਖਿਆ ਕਿ ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦ੍ਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ ਹੈ।

ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਦੇ ਅਧਿਕਾਰਕ ਟਵਿੱਟਰ ਖਾਤੇ ਤੋਂ ਵੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ। ਮੁੱਖ ਮੰਤਰੀ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਬੀਐਮਡਬਲਿਊ, ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨਗੇ।

ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋਣ ਦੀ ਸੰਭਾਵਨਾ ਹੈ। ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Leave a Reply

Your email address will not be published.