ਮੁੱਖ ਮੰਤਰੀ ਮਾਨ ਨੇ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦੀ ਆਖੀ ਗੱਲ, ਬੋਲੇ-ਆਓ ਪ੍ਰਣ ਕਰੀਏ

 ਮੁੱਖ ਮੰਤਰੀ ਮਾਨ ਨੇ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦੀ ਆਖੀ ਗੱਲ, ਬੋਲੇ-ਆਓ ਪ੍ਰਣ ਕਰੀਏ

ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਲਈ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ਼ ਡਟਣ ਦਾ ਸੱਦਾ ਦਿੱਤਾ ਹੈ। ਉਹਨਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ ਮੌਕੇ ਲੋਕਾਂ ਨੂੰ ਪ੍ਰਣ ਕਰਨ ਲਈ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕਰੀਏ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ,,,,ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ,,,,ਦੇਸ਼ ਵਿੱਚ ਆਮ ਆਦਮੀ ਪਾਰਟੀ ਇਹਨਾਂ ਦੋਵੇਂ ਬਿਮਾਰੀਆਂ ਖਿਲਾਫ਼ ਮੁੱਢੋਂ ਹੀ ਲੜ ਰਹੀ ਹੈ। ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ…

Leave a Reply

Your email address will not be published. Required fields are marked *