News

ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਸੁਣੀਆਂ ਹਲਕਿਆਂ ਦੀਆਂ ਸਮੱਸਿਆਵਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਇਕਾਂ ਨਾਲ ਬੈਠਕ ਕੀਤੀ ਗਈ ਹੈ। ਫਤਹਿਗੜ੍ਹ ਸਾਹਿਬ ਲੋਕ ਸਭਾ ਵਿੱਚ ਪੈਂਦੇ ਹਲਕਿਆਂ ਦੇ ਵਿਧਾਇਕਾਂ ਨਾਲ ਬੈਠਕ ਹੋਈ ਹੈ। ਇਹਨਾਂ ਹਲਕਿਆਂ ਨੂੰ ਲੈ ਕੇ ਵਿਧਾਇਕਾਂ ਤੋਂ ਜਾਣਕਾਰੀ ਲਈ ਗਈ ਹੈ। ਵਿਧਾਇਕਾਂ ਤੋਂ ਫਤਹਿਗੜ੍ਹ ਵਿੱਚ ਕੰਮਾਂ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਗਈ ਹੈ। ਕਿਹੜੇ ਪ੍ਰੋਜੈਕਟ ਤੇ ਕੀ ਕੰਮ ਚੱਲ ਰਿਹਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ।

ਇਸ ਦੇ ਨਾਲ ਹੀ ਵਿਧਾਇਕਾਂ ਵੱਲੋਂ ਆਪਣੇ ਹਲਕੇ ਦੀਆਂ ਮੁਸ਼ਕਿਲਾਂ ਬਾਰੇ ਵੀ ਸੀਐਮ ਮਾਨ ਨੂੰ ਜਾਣਕਾਰੀ ਦਿੱਤੀ। ਵਿਧਾਇਕਾਂ ਦੀਆਂ ਮੰਗਾਂ ਪੂਰੀਆਂ ਕਰਨ ਨੂੰ ਲੈ ਕੇ ਵੀ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਹਲਕਾ ਫਤਹਿਗੜ੍ਹ ਸਾਹਿਬ ਦੇ ਐਮ ਐਲ ਏ ਲਖਬੀਰ ਸਿੰਘ ਰਾਏ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਉਹਨਾਂ ਦੇ ਹਲਕਿਆ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇੱਕ ਮਹੀਨੇ ਦੌਰਾਨ ਸਰਕਾਰ ਦੇ ਕੀਤੇ ਕੰਮਾਂ ਬਾਰੇ ਲੋਕਾਂ ਦੀ ਰਾਏ ਬਾਰੇ ਵੀ ਉਹਨਾਂ ਤੋਂ ਜਾਣਿਆ। ਐਮ ਐਲ ਏ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਹਨਾਂ ਨੂੰ ਆਪਣੇ ਹਲਕਿਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਤੋਂ ਇਲਾਵਾ ਹਲਕਾ ਪਾਇਲ ਤੋਂ ਐਮ ਐਲ ਏ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸਾਰੇ ਹਲਕਿਆ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ ਵਿਚਾਰ ਚਰਚਾ ਕੀਤੀ ਗਈ ਜਿਸ ਦਾ ਮੁੱਖ ਮੰਤਰੀ ਨੇ ਜਲਦੀ ਹੱਲ ਕਰਨ ਦਾ ਉਹਨਾਂ ਨੂੰ ਭਰੋਸਾ ਦਿੱਤਾ, ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਹਲਕਿਆਂ ਦੇ ਵਿਕਾਸ ਲਈ  ਪਹਿਲਾਂ ਜਾਰੀ ਹੋਏ ਪੈਸੇ ਸਬੰਧੀ ਵੀ ਜਾਣਕਾਰੀ ਹਾਸਿਲ ਕੀਤੀ।

ਉਹਨਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਦੌਰਾਨ ਭ੍ਰਿਸ਼ਟਾਚਾਰ ਅਫ਼ਸਰਾਂ ਤੇ ਸਖ਼ਤ ਕਾਰਵਾਈ ਸਰਕਾਰ ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਐਮ ਐਲ ਏ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟ ਅਫ਼ਸਰਾਂ ਤੇ ਵੱਡੀ ਕਾਰਵਾਈ ਕਰਨ ਦੀ ਗੱਲ ਕਹਿ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਗੱਲ ਕਹੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top