ਮੁੱਖ ਮੰਤਰੀ ਮਾਨ ਨੇ ਸਿਹਤ ਵਿਭਾਗ ’ਚ ਨਵੇਂ ਭਰਤੀ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

 ਮੁੱਖ ਮੰਤਰੀ ਮਾਨ ਨੇ ਸਿਹਤ ਵਿਭਾਗ ’ਚ ਨਵੇਂ ਭਰਤੀ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਾਸੀਆਂ ਨਾਲ ਕੀਤਾ ਰੁਜ਼ਗਾਰ ਦਾ ਵਾਅਦਾ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਦੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ ਉਹ ਹੁਣ ਤੱਕ 25,886 ਨਿਯੁਕਤੀ ਪੱਤਰ ਵੰਡ ਚੁੱਕੇ ਹਨ।

ਉਹਨਾਂ ਅੱਗੇ ਕਿਹਾ ਕਿ ਇਹ ਸਭ ਕੁੱਝ ਪਹਿਲਾਂ ਵੀ ਕੀਤਾ ਜਾ ਸਕਦਾ ਸੀ ਪਰ ਪਹਿਲਾਂ ਵਾਲੀਆਂ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ। ਉਹਨਾਂ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਸਟਾਰਟਅਪ ਵੱਲ ਲੈ ਕੇ ਜਾਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਹ ਆਪਣੇ ਕਿਸੇ ਸਕੇ ਰਿਸ਼ਤੇਦਾਰ ਨੂੰ ਵੀ ਨਹੀਂ ਬਖ਼ਸ਼ਣਗੇ।

ਉਹਨਾਂ ਕਿਹਾ ਕਿ ਅਸੀਂ ਨੌਕਰੀਆਂ ਵੋਟਾਂ ਲਈ ਨਹੀਂ ਦੇ ਰਹੇ ਅਤੇ ਨੌਕਰੀਆਂ ਵਿੱਚ ਕਿਸੇ ਤਰ੍ਹਾਂ ਦੀ ਸਿਫ਼ਾਰਿਸ਼ ਜਾਂ ਫਿਰ ਰਿਸ਼ਵਤ ਨਹੀਂ ਚੱਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਓਲਾ, ਫਲਿਪਕਾਰਟ ਅਤੇ ਐਮਾਜ਼ੋਨ ਵਾਲਿਆਂ ਨੂੰ ਪੰਜਾਬ ਵਿੱਚ ਦਫ਼ਤਰ ਬਣਾਉਣ ਲਈ ਕਿਹਾ ਜਾਵੇਗਾ। ਸਭ ਤੋਂ ਪਹਿਲਾਂ ਸਿਹਤ ਸਹੂਲਤਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਫਿਰ ਇਸ ਤੋਂ ਬਾਅਦ ਪੜ੍ਹਾਈ ਅਤੇ ਪੜ੍ਹਾਈ ਮੁਤਾਬਕ ਨੌਕਰੀ ਜ਼ਰੂਰੀ ਹੈ।

Leave a Reply

Your email address will not be published. Required fields are marked *