ਮੁੱਖ ਮੰਤਰੀ ਮਾਨ ਰਾਸ਼ਟਰਪਤੀ ਨਾਲ ਕਰਨਗੇ ਮੁਲਕਾਤ, ਬਿਜਲੀ ਨੂੰ ਲੈ ਕੇ ਹੋ ਸਕਦਾ ਹੈ ਵੱਡਾ ਐਲਾਨ!
By
Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਮਿਲਣਗੇ, ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਫਤ ਬਿਜਲੀ ਯੋਜਨਾ ‘ਤੇ ਗੱਲਬਾਤ ਕਰਨਗੇ।
ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।
