ਮੁੱਖ ਮੰਤਰੀ ਮਾਨ ਵੱਲੋਂ ਰਾਜਿੰਦਰਾ ਹਸਪਤਾਲ ‘ਚ ਰੇਡ, ਜਾਣਿਆ ਮਰੀਜ਼ਾਂ ਦਾ ਹਾਲ

 ਮੁੱਖ ਮੰਤਰੀ ਮਾਨ ਵੱਲੋਂ ਰਾਜਿੰਦਰਾ ਹਸਪਤਾਲ ‘ਚ ਰੇਡ, ਜਾਣਿਆ ਮਰੀਜ਼ਾਂ ਦਾ ਹਾਲ

ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਅਚਨਚੇਤ ਰੇਡ ਮਾਰੀ। ਇਸ ਦੌਰਾਨ ਮੁੱਖ ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ਼ ਦੀਆਂ ਸਮੱਸਿਆਵਾਂ ਸੁਣੀਆਂ। ਦਾਖ਼ਲ ਮਰੀਜ਼ਾਂ ਨੇ ਮੁੱਖ ਮੰਤਰੀ ਮਾਨ ਨੂੰ ਆਪਣੀਆਂ ਮੁਸ਼ਕਿਲਾਂ ਦੱਸੀਆਂ।

Image

ਮੁੱਖ ਮੰਤਰੀ ਨੇ ਸਮੱਸਿਆਵਾਂ ਹੱਲ ਕਰਨ ਲਈ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਜਿਹੜੀਆਂ ਕਮੀਆਂ ਹਨ ਉਸ ਬਾਰੇ ਉਹਨਾਂ ਨੂੰ ਦੱਸਿਆ ਜਾਵੇ ਤਾਂ ਜੋ ਜਲਦ ਤੋਂ ਜਲਦ ਇਹਨਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ।

Image

ਹਸਪਤਾਲ ਲਈ ਜਲਦ ਨਵੀਂ ਤਕਨੀਕਾਂ ਵਾਲੀਆਂ ਮਸ਼ੀਨਾਂ ਮੰਗਵਾਈਆਂ ਜਾਣਗੀਆਂ। ਇਸ ਦੌਰਾਨ ਮਰੀਜਾਂ ਨੇ ਮੁੱਖ ਮੰਤਰੀ ਨੂੰ ਆਪਣੇ ਦੁਖੜੇ ਵੀ ਸੁਣਾਏ । ਜਿਸ ਤਹਿਤ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਹਸਪਤਾਲ ਨੂੰ ਸਮੇਂ ਦਾ ਹਾਣੀ ਬਨਾਉਣ ’ਚ ਲੱਗੀ ਹੋਈ ਹੈ , ਤਾਂ ਜੋ ਕਿਸੇ ਵੀ ਮਰੀਜ ਨੂੰ ਇੱਥੇ ਕੋਈ ਸਮੱਸਿਆ ਨਾ ਆਵੇ ।

Leave a Reply

Your email address will not be published.