News

ਮੁੱਖ ਸਕੱਤਰ ਵਿਨੀ ਮਹਾਜਨ ਦੀ ਛੁੱਟੀ, ਅਨਿਰੁੱਧ ਤਿਵਾੜੀ ਹੱਥ ਸੌਂਪੀ ਕਮਾਨ

ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੂੰ ਆਉਟ ਕੀਤਾ ਜਾ ਰਿਹਾ ਹੈ। ਹੁਣ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਹਨਾਂ ਦੀ ਜਗ੍ਹਾ ਅਨਿਰੁੱਧ ਤਿਵਾੜੀ ਨੂੰ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮੁੱਖ ਸਕੱਤਰ ਦੀ ਕਮਾਨ ਹੁਣ ਅਨਿਰੁੱਧ ਤਿਵਾੜੀ ਨੂੰ ਦੇ ਦਿੱਤੀ ਗਈ ਹੈ।

Rahul & Priyanka inexperienced, will pit candidate against 'dangerous'  Sidhu: Amarinder Singh

ਦੱਸ ਦਈਏ ਵਿਨੀ ਮਹਾਜਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਪਤਨੀ ਹੈ ਜਿਹਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ ਪਰ ਹੁਣ ਜਿਵੇਂ ਹੀ ਕਾਂਗਰਸ ਹਾਈਕਮਾਂਡ ਵੱਲੋਂ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਬਣਾਇਆ ਗਿਆ ਹੈ ਤਾਂ ਉਹਨਾਂ ਵੱਲੋਂ ਹੁਣ ਵੱਡੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਜਾ ਰਹੇ ਹਨ ਜਿਸ ਦੇ ਮੱਦੇਨਜ਼ਜ਼ਰ ਅੱਜ ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲਿਆ ਹੈ।

New Chief Secretary Of Punjab: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁੱਖ ਸਕਤਰ ਵਿਨੀ ਮਹਾਜਨ ਦੀ ਛੁੱਟੀ, ਅਨੁਰਧ ਤਿਵਾਰੀ ਹੱਥ ਕਮਾਨ

ਫਿਲਹਾਲ ਹੁਣ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਜਲਦ ਹੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਬਦਲਿਆ ਜਾ ਸਕਦਾ ਹੈ। ਉਹਨਾਂ ਦੇ ਸਿਰ ‘ਤੇ ਵੀ ਇਹ ਤਲਵਾਰ ਲਟਕਦੀ ਹੋਈ ਨਜ਼ਰ ਆ ਰਹੀ ਹੈ। ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਥੋੜੇ ਸਮੇਂ ਤੱਕ ਪੰਜਾਬ ਨੂੰ ਇੱਕ ਨਵਾਂ ਡੀਜੀਪੀ ਵੀ ਮਿਲ ਸਕਦਾ ਹੈ।

Click to comment

Leave a Reply

Your email address will not be published. Required fields are marked *

Most Popular

To Top