ਮੂਸੇਵਾਲਾ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਦੇਹਰਾਦੂਨ ਤੋਂ ਹਿਰਾਸਤ ’ਚ ਲਏ 6 ਨੌਜਵਾਨ
By
Posted on

ਸਿੱਧੂ ਮੂਸੇਵਾਲਾ ਦੇ ਕੇਸ ਵਿੱਚ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਸੂਤਰਾਂ ਤੋਂ ਖਬਰ ਮਿਲੀ ਹੈ ਕਿ ਪੰਜਾਬ ਪੁਲਿਸ ਨੇ ਦਿੱਲੀ ਅਤੇ ਉਤਰਾਖੰਡ ਪੁਲਿਸ ਨਾਲ ਮਿਲ ਕੇ ਇੱਕ ਆਪਰੇਸ਼ਨ ਤਹਿਤ ਵੱਡੀ ਲੀਡ ਹਾਸਲ ਕੀਤੀ ਹੈ। ਪੁਲਿਸ ਨੇ ਦੇਹਰਾਦੂਨ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਦੇਹਰਾਦੂਨ ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਗੱਡੀ ਦਾ ਪਿੱਛਾ ਕਰਕੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪਰ ਸਥਾਨਕ ਪੁਲਿਸ ਨੂੰ ਇਸ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ। ਪੰਜਾਬ ਪੁਲਿਸ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਗਈ ਹੈ। ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਪੁਲਿਸ ਨੌਜਵਾਨਾਂ ਦੀ ਗੱਡੀ ਨੂੰ ਘੇਰ ਕੇ ਹਿਰਾਸਤ ਵਿੱਚ ਲੈ ਰਹੀ ਹੈ। ਪੁਲਿਸ ਇੱਕ ਗੱਡੀ ਦਾ ਪਿੱਛਾ ਕਰਦੇ ਹੋਏ ਇੱਥੇ ਪਹੁੰਚੀ ਸੀ।
