News

ਮੂਸੇਵਾਲਾ ਕੇਸ ’ਚ ਲੌਜਿਸਟਿਕ ਸਪੋਰਟ ਤੇ ਰੇਕੀ ਕਰਵਾਉਣ ਵਾਲੇ 8 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਨਾਮਵਾਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਗੋਲੀਕਾਂਡ ਵਿੱਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਲਈ ਘੱਟੋ-ਘੱਟ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ ਹਰਿਆਣਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਫਰੀਦਕੋਟ ਦੇ ਮਨਪ੍ਰੀਤ ਭਾਊ, ਸਰਾਜ ਮਿੰਟੂ ਪਿੰਡ ਡੋਡੇ ਕਲਸੀਆ ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਹਰਿਆਣਾ, ਸੋਨੀਪਤ ਦੇ ਪਿੰਡ ਰੇਵਾਲੀ ਦੇ ਮੋਨੂੰ ਡਾਗਰ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ।

ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀਆਂ ਭੂਮਿਕਾਵਾਂ ਦਾ ਖੁਲਾਸਾ ਕਰਦੇ ਹੋਏ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਪਰਮੋਦ ਬਾਨ ਨੇ ਮੰਗਲਵਾਰ ਨੂੰ ਕਿਹਾ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਹੁਕਮਾਂ ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਗਾਇਕ ਤੇ ਨਜ਼ਰ ਰੱਖੀ ਹੋਈ ਸੀ।

ਕੇਕੜਾ ਨੇ ਮੂਸੇਵਾਲਾ ਨਾਲ ਸੈਲਫੀ ਵੀ ਲਈ ਸੀ ਜਦੋਂ ਗਾਇਕ ਕਤਲ ਤੋਂ ਕੁਝ ਮਿੰਟ ਪਹਿਲਾਂ ਆਪਣੇ ਘਰੋਂ ਨਿਕਲ ਰਿਹਾ ਸੀ। ਏਡੀਜੀਪੀ ਬੈਨ ਨੇ ਕਿਹਾ ਕਿ, ਕੇਕੜਾ ਨੇ ਸਾਰੇ ਇੰਨਪੁੱਟ ਸਾਂਝੇ ਕੀਤੇ ਹਨ ਜਿਵੇਂ ਕਿ ਗਾਇਕ ਦੇ ਨਾਲ ਉਸ ਦੇ ਸੁਰੱਖਿਆ ਕਰਮਚਾਰੀ, ਗਿਣਤੀ, ਵਾਹਨਾਂ ਦੇ ਵੇਰਵੇ ਅਤੇ ਉਹ ਬਿਨਾਂ ਬੁਲਟ-ਪਰੂਫ ਵਾਹਨ ਮਹਿੰਦਰਾ ਥਾਰ ਵਿੱਚ ਆ ਰਿਹਾ ਹੈ।

ਉਹਨਾਂ ਦੱਸਿਆ ਕਿ ਮਨਪ੍ਰੀਤ ਮੰਨਾ ਨੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਰਾਜ ਮਿੰਟੂ ਦੇ ਹੁਕਮਾਂ ਤੇ ਕਾਰ ਨੂੰ ਦੋ ਸ਼ੱਕੀ ਵਿਅਕਤੀਆਂ ਨੂੰ ਸੌਂਪਿਆ ਸੀ।

ਏਡੀਜੀਪੀ ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਹਨਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀ, ਜਦਕਿ ਮੋਨੂੰ ਡਾਗਰ ਨੇ ਇਹ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਹਨਾਂ ਨੂੰ ਲੁਕਣ ਦਾ ਟਿਕਾਣਾ ਵੀ ਦਿੱਤਾ ਸੀ।   

Click to comment

Leave a Reply

Your email address will not be published.

Most Popular

To Top