ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਸਿੱਧੂ ਨੇ ਚੰਡੀਗੜ੍ਹ ਡੀਜੀਪੀ ਨਾਲ ਕੀਤੀ ਮੁਲਾਕਾਤ, ਕਹੀ ਵੱਡੀ ਗੱਲ

 ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਸਿੱਧੂ ਨੇ ਚੰਡੀਗੜ੍ਹ ਡੀਜੀਪੀ ਨਾਲ ਕੀਤੀ ਮੁਲਾਕਾਤ, ਕਹੀ ਵੱਡੀ ਗੱਲ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਮਾਮਲੇ ‘ਚ ਅੱਜ ਸਿੱਧੂ ਦੇ ਮਾਤਾ-ਪਿਤਾ ਡੀਜੀਪੀ ਚੰਡੀਗੜ੍ਹ ਵਿਖੇ ਪਹੁੰਚੇ ਸਨ। ਦੱਸ ਦਈਏ ਕਿ ਅਲਟੀਮੇਟਮ ਵਿਚਾਲੇ ਡੀਜੀਪੀ ਨਾਲ ਬਲਕੌਰ ਸਿੰਘ ਦੀ ਇਹ ਪਹਿਲੀ ਮੁਲਾਕਾਤ ਹੈ।

Sidhu Moose Wala - Wikipedia

ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਡੀਜੀਪੀ ਵਿਚਾਲੇ ਕਰੀਬ 30 ਮਿੰਟ ਤੱਕ ਦੀ ਮੁਲਾਕਾਤ ਹੋਈ ਹੈ। ਇਸ ਦੌਰਾਨ ਬਲਕੌਰ ਸਿੰਘ ਨੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਦਾ ਕਾਰਨ ਪੁੱਛਿਆ। ਕਾਬਲੇਗੌਰ ਹੈ ਕਿ ਬਲਕੌਰ ਸਿੰਘ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਸਟਰਮਾਈਂਡ ਨੂੰ ਜੇਲ੍ਹ ‘ਚ ਡੱਕਿਆ ਜਾਵੇ।

ਇਸ ਤੋਂ ਪਹਿਲਾਂ 29 ਅਕਤੂਬਰ ਨੂੰ ਬਲਕੌਰ ਸਿੰਘ ਨੇ ਪੰਜਾਬ ਪੁਲਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐੱਫਆਈਆਰ ਵਾਪਸ ਲੈ ਲਵੇਗਾ ਅਤੇ ਉਸ ਤੋਂ ਬਾਅਦ ਉਹ ਦੇਸ਼ ਛੱਡ ਜਾਵੇਗਾ।

Leave a Reply

Your email address will not be published.