ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
By
Posted on

ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚ ਚੁੱਕੇ ਹਨ। ਉਹਨਾਂ ਨੇ ਪਰਿਵਾਰ ਨੂੰ ਮਿਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਸਾਹਮਣੇ ਆਈਆਂ ਹਨ, ਜਿਸ ਵਿੱਚ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪਿਤਾ ਕੋਲ ਬੈਠੇ ਹਨ।
ਇਸ ਮੌਕੇ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।
