News

ਮੂਸੇਵਾਲਾ ਦੇ ਪਿਤਾ ਨਹੀਂ ਲੜਨਗੇ ਚੋਣ ਕਿਹਾ, ਅਜੇ ਮੇਰੇ ਪੁੱਤ ਦਾ ਸਿਵਾ ਠੰਡਾ ਨਹੀਂ ਹੋਇਆ…

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਹਨਾਂ ਵੀਡੀਓ ਰਾਹੀਂ ਦੱਸਿਆ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਡਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ। ਸੋਸ਼ਲ ਮੀਡੀਆ ਤੇ ਵੇਖ ਕੇ ਮੇਰਾ ਮਨ ਬੜਾ ਦੁਖੀ ਹੁੰਦਾ ਹੈ। ਤੁਸੀਂ ਦੁੱਖ ਵਿੱਚ ਮੇਰਾ ਸਾਥ ਦਿੱਤਾ ਹੈ, ਤੁਹਾਡਾ ਧੰਨਵਾਦ ਹੈ।

8 ਤਰੀਕ ਨੂੰ ਮੇਰੇ ਬੱਚੇ ਦਾ ਭੋਗ ਹੈ, ਤੁਸੀਂ ਜ਼ਰੂਰ ਆਉਣਾ, ਮੈਂ ਦਿਲ ਦੀਆਂ ਗੱਲਾਂ ਕਰਾਂਗਾ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਇਸ ਸੀਟ ਤੋਂ ਉਨ੍ਹਾਂ ਦੇ ਪਿਤਾ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸਿਫਾਰਿਸ਼ ਕੀਤੀ ਸੀ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਸੁਝਾਅ ਦਿੱਤਾ ਸੀ।

Click to comment

Leave a Reply

Your email address will not be published.

Most Popular

To Top