ਮੂਸੇਵਾਲਾ ਦੇ ਪਿਤਾ ਨੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਤੇ ਮਾਂ ਨੇ ਰੁੱਖ ਲਾਉਣ ਦਾ ਦਿੱਤਾ ਸੁਨੇਹਾ

ਅੱਜ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਕੀਤੀ ਗਈ ਸੀ। ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਖੇਤਰਾਂ ਤੋਂ ਲੋਕ ਅੰਤਿਮ ਅਰਦਾਸ ਵਾਲੀ ਥਾਂ ਪਹੁੰਚਣੇ ਸ਼ੁਰੂ ਹੋ ਗਏ ਸਨ। ਪੁਲਿਸ ਵੱਲੋਂ ਵੀ ਸੁਰੱਖਿਆ ਤੇ ਪੂਰੇ ਪ੍ਰਬੰਧ ਕੀਤੇ ਗਏ ਸਨ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਗੁਰਦੁਆਰਾ ਸਾਹਿਬਾਨ ਤੋਂ ਟੀਮਾਂ ਲੰਗਰ ਦੇ ਪ੍ਰਬੰਧ ਲਈ ਲਾਈਆਂ ਗਈਆਂ ਹਨ।
ਭੋਗ ਦੀ ਸਮਾਪਤੀ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਰੇ ਪਹੁੰਚੇ ਹੋਏ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਤਾਰਾਂ ਸਜਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ ਕਿਉਂ ਕਿ ਇਹੀ ਉਹਨਾਂ ਦੇ ਪੁੱਤ ਦਾ ਸੁਨੇਹਾ ਸੀ।
ਇਹ ਮੌਕੇ ਮਰਹੂਮ ਗਾਇਕ ਦੀ ਮਾਂ ਨੇ ਕਿਹਾ ਕਿ ਐਨੇ ਵੱਡੇ ਇਕੱਠ ਨੇ ਉਹਨਾਂ ਦੇ ਦੁੱਖ ਨੂੰ ਘਟਾ ਦਿੱਤਾ ਹੈ ਤੇ ਦੂਰੋਂ ਦੂਰੋਂ ਆਏ ਲੋਕਾਂ ਦਾ ਉਹਨਾਂ ਪੁੱਤ ਪ੍ਰਤੀ ਪਿਆਰ ਤੇ ਸਨਮਾਨ ਉਹ ਕਦੇ ਨਹੀਂ ਭੁੱਲਣਗੇ। ਉਹਨਾਂ ਹਰ ਨੌਜਵਾਨ ਨੂੰ ਰੁੱਖ ਲਾਉਣ ਦਾ ਸੱਦਾ ਦਿੱਤਾ। ਲੋਕਾਂ ਵੱਲੋਂ ਲੰਗਰ, ਚਾਹ ਤੇ ਪੀਣ ਦਾ ਪੁਖਤਾ ਪ੍ਰਬੰਧ ਕੀਤਾ ਗਿਆ। ਪਰਿਵਾਰ ਵੱਲੋਂ ਪਹਿਲਾਂ ਸਵੇਰੇ ਸਵਾ 8 ਵਜੇ ਪਿੰਡ ਮੂਸਾ ਵਿਖੇ ਘਰ ਸਹਿਜ ਪਾਠ ਦੇ ਭੋਗ ਪਾਏ ਗਏ।
