News

ਮੂਸੇਵਾਲਾ ਦੇ ਫੈਨ ਨੇ ਕੀਤੀ ਖੁਦਕੁਸ਼ੀ, ਸਿੱਧੂ ਦੀ ਮੌਤ ਤੋਂ ਸੀ ਪ੍ਰੇਸ਼ਾਨ

ਸਿੱਧੂ ਮੂਸੇਵਾਲਾ ਨੇ ਥੋੜੇ ਹੀ ਸਮੇਂ ਵਿੱਚ ਪੂਰੀ ਦੁਨੀਆ ਤੇ ਆਪਣਾ ਅਜਿਹਾ ਨਾਮ ਬਣਾ ਲਿਆ ਸੀ ਕਿ ਉਸ ਨੂੰ ਬੱਚਾ ਬੱਚਾ ਜਾਣਦਾ ਸੀ। ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪ੍ਰਸੰਸ਼ਕ ਬਣ ਚੁੱਕੇ ਹਨ। ਇਹਨਾਂ ਫੈਨਜ਼ ਵਿੱਚੋਂ ਇੱਕ ਪ੍ਰਸ਼ੰਸਕ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਉਸ ਨੇ ਬੁੱਧਵਾਰ ਨੂੰ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖੀ ਅਤੇ ਉਦੋਂ ਤੋਂ ਹੀ ਪ੍ਰੇਸ਼ਾਨੀ ਵਿੱਚ ਸੀ।

sidhu moose wala death news: Punjabi singer Sidhu Moose Wala shot dead in  Mansa day after security cut; 2 others also injured - The Economic Times  Video | ET Now

ਫਿਰ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ। ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਨੇ ਉਸ ਨੂੰ ਪਸੰਦ ਕਰਨ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ। ਸਿੱਧੂ ਮੂਸੇਵਾਲਾ ਦੇ ਹੋਏ ਸ਼ਰਧਾਂਜਲੀ ਸਮਾਗਮ ਤੋਂ ਬਾਅਦ ਪ੍ਰੇਸ਼ਾਨ ਚਲ ਰਹੇ ਇੱਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਆਪ ਨੂੰ ਖਤਮ ਕਰ ਲਿਆ ਹੈ।

ਡੇਰਾਬੱਸੀ ਦੇ ਜਸਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇੱਥੋਂ ਡਾਕਟਰਾਂ ਨੇ ਚੰਡੀਗੜ੍ਹ ਭੇਜ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਸਿੱਧੂ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖ ਕੇ ਉਸ ਨੇ ਪਰੇਸ਼ਾਨ ਹੋ ਕੇ ਰਾਤ 12.30 ਵਜੇ ਦੇ ਕਰੀਬ ਜ਼ਹਿਰੀਲੀ ਚੀਜ਼ ਪੀ ਲਈ।

ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਵੀਰਵਾਰ ਸਵੇਰੇ 9.30 ਵਜੇ ਇੱਥੇ ਉਨ੍ਹਾਂ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ ਅਤੇ ਉਸ ਦੇ ਗੀਤ ਬਹੁਤ ਸੁਣਦਾ ਸੀ। ਆਪਣੇ ਚਹੇਤੇ ਗਾਇਕ ਦੇ ਕਤਲ ਤੋਂ ਬਾਅਦ ਉਸ ਨੂੰ ਵੱਡਾ ਝਟਕਾ ਲੱਗਾ ਅਤੇ ਉਸ ਦਿਨ ਤੋਂ ਹੀ ਉਹ ਪਰੇਸ਼ਾਨੀ ਵਿਚ ਸੀ।

Click to comment

Leave a Reply

Your email address will not be published.

Most Popular

To Top