ਮੂਸੇਵਾਲਾ ਦੇ ਮਾਤਾ-ਪਿਤਾ ਨੇ ਮੰਤਰੀ ਹਰਜੋਤ ਬੈਂਸ ਨਾਲ ਕੀਤੀ ਮੁਲਾਕਾਤ, ਦਿੱਤਾ ਮੰਗ ਪੱਤਰ

 ਮੂਸੇਵਾਲਾ ਦੇ ਮਾਤਾ-ਪਿਤਾ ਨੇ ਮੰਤਰੀ ਹਰਜੋਤ ਬੈਂਸ ਨਾਲ ਕੀਤੀ ਮੁਲਾਕਾਤ, ਦਿੱਤਾ ਮੰਗ ਪੱਤਰ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਆਪਣੇ ਪੁੱਤ ਦੇ ਇਨਸਾਫ਼ ਲਈ ਲਗਾਤਾਰ ਮੰਗ ਕਰ ਰਹੇ ਹਨ। ਇਸ ਸਬੰਧੀ ਉਹਨਾਂ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਉਹਨਾਂ ਨਾਲ ਪਿੰਡ ਮੂਸੇਵਾਲਾ ਦੇ ਕੁਝ ਨੌਜਵਾਨ ਵੀ ਮੌਜੂਦ ਸਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪਿੰਡ ਮੂਸੇਵਾਲਾ ਦੇ ਸਰਕਾਰੀ ਸਕੂਲ ਵਿੱਚ ਸਟਾਫ਼ ਦੀ ਘਾਟ ਬਾਰੇ ਹਰਜੋਤ ਬੈਂਸ ਨਾਲ ਗੱਲਬਾਤ ਕੀਤੀ।

Plant a sapling in Sidhu Moose Wala's memory,' urges singer's mother at  'antim ardas' | Entertainment News – India TV

ਉਹਨਾਂ ਪਿੰਡ ਮੂਸੇ ਦੀ ਪੰਚਾਇਤ ਵੱਲੋਂ ਹਰਜੋਤ ਬੈਂਸ ਨੂੰ ਮੰਗ ਪੱਤਰ  ਵੀ ਦਿੱਤਾ। ਦੂਜੇ ਪਾਸੇ ਮੂਸੇਵਾਲਾ ਦੇ ਫੈਨ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੂਸੇਵਾਲਾ ਦੀ ਯਾਦ ਵਿੱਚ ਗੀਤ ਵੀ ਗਾਇਆ। ਇਸ ਪੱਤਰ ਰਾਹੀਂ ਉਹਨਾਂ ਨੂੰ ਸਕੂਲ ਵਿੱਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਉਹਨਾਂ ਪੱਤਰ ਰਾਹੀਂ ਕਿਹਾ ਕਿ ਪਿੰਡ ਮੂਸੇ ਦੇ ਸਰਕਾਰੀ ਸਕੂਲ ਵਿੱਚ ਪਿਛਲੇ ਕਈ ਦਿਨਾਂ ਤੋਂ ਪ੍ਰਿੰਸੀਪਲ ਦੀ ਤਾਇਨਾਤੀ ਨਹੀਂ ਹੈ।

ਇਸ ਕਾਰਨ ਸਕੂਲ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਸਕੂਲ ਵਿੱਚ ਕਰੀਬ 9 ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਕਿ ਪਿੰਡ ਵਾਸੀਆਂ ਨੂੰ ਪਤਾ ਲੱਗਾ ਹੈ ਕਿ ਸਕੂਲ ਵਿੱਚ ਤਾਇਨਾਤ 6 ਅਧਿਆਪਕਾਂ ਨੇ ਬਦਲੀ ਲਈ ਵਿਭਾਗ ਨੂੰ ਪੱਤਰ ਲਿਖਿਆ ਹੈ। ਉਹਨਾਂ ਕਿਹਾ ਕਿ ਸਕੂਲ ਵਿੱਚ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ।

Leave a Reply

Your email address will not be published.