ਮੇਰੀ ਰਾਜ ਸਭਾ ਦੀ ਤਨਖ਼ਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਲਈ ਕੀਤੀ ਜਾਵੇਗੀ ਖਰਚ: ਹਰਭਜਨ ਸਿੰਘ

ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੱਡਾ ਐਲਾਨ ਕੀਤਾ। ਉਹਨਾਂ ਟਵੀਟ ਕੀਤਾ ਕਿ, ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਰਾਜ ਸਭਾ ਮੈਂਬਰ ਬਣਿਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ। ਜੈ ਹਿੰਦ….

ਹਰਭਜਨ ਭੱਜੀ ਨੇ ਕਿਹਾ ਕਿ ਉਹ ਦੇਸ਼ ਦੀ ਬਿਹਤਰੀ ਲਈ ਜੋ ਵੀ ਕਰ ਸਕਦੇ ਹਨ ਉਹ ਜ਼ਰੂਰ ਕਰਨਗੇ। ‘ਆਪ’ ਵੱਲੋਂ ਹਰਭਜਨ ਸਿੰਘ ਨੂੰ ਪੰਜਾਬ ਤੋਂ ਸੰਸਦ ਮੈਂਬਰ ਬਣਾਉਣ ਲਈ ਉਸ ਵੇਲੇ ਕਾਫ਼ੀ ਹੰਗਾਮਾ ਹੋਇਆ ਸੀ। ਕਿਸਾਨ ਅੰਦੋਲਨ ਨੂੰ ਲੈ ਕੇ ਭੱਜੀ ਦੀ ਭੂਮਿਕਾ ਤੇ ਵੀ ਸਵਾਲ ਉੱਠ ਰਹੇ ਸੀ ਕਿ ਉਹਨਾਂ ਨੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਨਹੀਂ ਕੀਤਾ।
ਫਿਲਹਾਲ ਆਈਪੀਐਲ 2022 ਵਿੱਚ ਕੁਮੈਂਟਰੀ ਕਰ ਰਹੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਤੇ ਕਾਰੋਬਾਰੀ/ਸਮਾਜ ਸੇਵੀ ਸੰਜੀਵ ਅਰੋੜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।
ਪੰਜਾਬ ਚੋਂ ਸੰਦੀਪ ਪਾਠਕ ਅਤੇ ਰਾਘਵ ਚੱਢਾ ਨੇ ਪਹਿਲਾ ਸਰਕਲ ਜਿੱਤਿਆ। ਦੂਜੇ ਸਰਕਲ ਵਿੱਚ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਜੇਤੂ ਰਹੇ। ਰਾਜ ਸਭਾ ਦੀ ਉਮੀਦਵਾਰੀ ਲਈ 31 ਮਾਰਚ ਨੂੰ ਚੋਣਾਂ ਹੋਣੀਆਂ ਸੀ, ਪਰ ਵਿਰੋਧੀ ਧਿਰ ਤੋਂ ਬਗੈਰ 5 ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ ਗਿਆ। ਕਿਉਂਕਿ ਨਾਮਜ਼ਦਗੀ ਦੀ ਆਖਰੀ ਮਿਤੀ ਤੱਕ ਕਿਸੇ ਦਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਸੀ।
