ਮੈਂ ਕਾਂਗਰਸ ‘ਚ ਹੀ ਰਹਾਂਗੀ, ਚਾਹੇ ਟਿਕਟ ਮਿਲੇ ਜਾਂ ਨਾ: ਪਰਨੀਤ ਕੌਰ

 ਮੈਂ ਕਾਂਗਰਸ ‘ਚ ਹੀ ਰਹਾਂਗੀ, ਚਾਹੇ ਟਿਕਟ ਮਿਲੇ ਜਾਂ ਨਾ: ਪਰਨੀਤ ਕੌਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅਹਿਮ ਜਾਣਕਾਰੀ ਇਹ ਮਿਲੀ ਹੈ ਕਿ ਪਟਿਆਲਾ ਤੋਂ ਸੰਸਦ ਮੈਂਬਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੀ। ਪ੍ਰਨੀਤ ਕੌਰ ਦਾ ਕਹਿਣਾ ਹੈ ਕੈਪਟਨ ਅਮਰਿੰਦਰ ਸਿੰਘ ਆਪਣੀ ਟੀਮ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਜਿਸ ਦਾ ਭਾਜਪਾ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਲਾਹਾ ਮਿਲੇਗਾ।

People's Maharani celebrating her 78th birthday - Royal Patiala

ਉਹਨਾਂ ਕਾਂਗਰਸ ਤਰਫੋਂ ਲੋਕ ਸਭਾ ਮੈਂਬਰ ਬਾਰੇ ਕਿਹਾ ਕਿ ਉਹ ਕਾਂਗਰਸ ਵਿੱਚ ਹਨ ਤੇ ਭਵਿੱਖ ਵਿੱਚ ਵੀ ਕਾਂਗਰਸ ਵਿੱਚ ਹੀ ਰਹਿਣਗੇ, ਭਾਵੇਂ ਪਾਰਟੀ ਅਗਲੀ ਵਾਰ ਉਹਨਾਂ ਨੂੰ ਟਿਕਟ ਦੇਵੇ ਜਾਂ ਨਾ ਦੇਵੇ। ਦੱਸ ਦਈਏ ਕਿ ਕਾਂਗਰਸ ਵਿੱਚ ਪਈ ਫੁੱਟ ਮੌਕੇ ਨਵਜੋਤ ਸਿੱਧੂ, ਪ੍ਰਤਾਪ ਬਾਜਵਾ, ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ ਵੱਲੋਂ ਕੀਤੇ ਗਏ ਵਿਰੋਧ ਮਗਰੋਂ ਪਾਰਟੀ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਲੈ ਲਿਆ ਸੀ, ਜਿਸ ਮਗਰੋਂ ਉਹਨਾਂ ਨੇ ਪੰਜਾਬ ਲੋਕ ਕਾਂਗਰਸ ਬਣਾ ਕੇ ਭਾਜਪਾ ਨਾਲ ਗੱਠਜੋੜ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ।

Leave a Reply

Your email address will not be published.