ਮੈਂ ਕਿਸੇ ਵੀ ਹਾਲਤ ’ਚ ਖੇਤੀ ਬਿੱਲ ਪਾਸ ਨਹੀਂ ਹੋਣ ਦੇਵਾਂਗਾ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਦੁਆਰਾ ਹਾਲ ਹੀ ਵਿੱਚ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਨਵੇਂ ਖੇਤੀ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੂਰੇ ਦੇਸ਼ ਦੇ ਕਿਸਾਨ ਇਹਨਾਂ ਬਿੱਲਾਂ ਤੋਂ ਅਸੰਤੁਸ਼ਟ ਨਜ਼ਰ ਆ ਰਹੇ ਹਨ ਪਰ ਪੰਜਾਬ ਅਤੇ ਹਰਿਆਣਾ ਵਿੱਚ ਦੇ ਲੋਕ ਕੇਂਦਰ ਸਰਕਾਰ ਖਿਲਾਫ ਹਨ।

ਅਜਿਹੀ ਸਥਿਤੀ ਵਿੱਚ ਕਿਸਾਨ ਸੜਕਾਂ ਤੇ ਹਨ ਅਤੇ ਰਾਜਨੀਤਿਕ ਦਲ ਇਕ-ਦੂਜੇ ਤੇ ਇਲਜ਼ਾਮ ਲਗਾ ਰਹੇ ਹਨ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਗਿਆ ਅਤੇ ਵਿਧਾਨ ਸਭਾ ਸੈਸ਼ਨ ਵੀ ਬੁਲਾਇਆ ਗਿਆ ਅਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਗਈ ਕਿ ਇਹਨਾਂ ਬਿੱਲਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸਾਨਾਂ ਦੇ ਖ਼ਦਸ਼ੇ ਦੂਰ ਕੀਤੇ ਜਾਣ।
ਕਿਸਾਨਾਂ ਨੇ ਕਰਤਾ ਐਲਾਨ, ਸ਼ਾਮ 4 ਵਜੇ ਤਕ ਬੰਦ ਰਹੇਗਾ ਪੰਜਾਬ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਉਹਨਾਂ ਨੇ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਕੇਂਦਰ ਨੂੰ ਸੁਝਾਅ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਦੀ ਇਕ ਨਹੀਂ ਸੁਣੀ। ਉੱਥੇ ਹੀ ਤੀਜਾ ਦਲ ਆਮ ਆਦਮੀ ਪਾਰਟੀ ਦੋਵੇਂ ਪਾਰਟੀਆਂ ਨੂੰ ਰਾਜਨੀਤਿਕ ਨਿਸ਼ਾਨੇ ਤੇ ਲੈ ਰਿਹਾ ਹੈ।
ਖੇਤੀ ਆਰਡੀਨੈਂਸ ਖ਼ਿਲਾਫ਼ ਹਰ ਲੜਾਈ ’ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ: ਮਨਪ੍ਰੀਤ ਬਾਦਲ
ਬੇਸ਼ੱਕ ਇਹ ਮਸਲਾ ਕਾਫ਼ੀ ਗੰਭੀਰ ਹੋ ਚੁੱਕਾ ਹੈ ਅਤੇ ਕਿਸਾਨ ਸੜਕਾਂ ਤੇ ਹੈ ਪਰ ਇਸ ਸਮੇਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਅੱਗੇ ਕੀ ਹੋਵੇਗਾ? ਪੰਜਾਬ ਸਰਕਾਰ ਦੀ ਅਗਲੀ ਰਾਜਨੀਤੀ ਕੀ ਹੋਵੇਗੀ? ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੰਡੀ ਬੋਰਡ ਹੀ ਖ਼ਤਮ ਕਰ ਦਿੱਤਾ।
ਮੰਡੀ ਬੋਰਡ ਖ਼ਤਮ ਹੋ ਗਿਆ ਤਾਂ ਪੰਜਾਬ ਸਰਕਾਰ ਰਾਜ ਦਾ ਵਿਕਾਸ ਕਿਵੇਂ ਕਰੇਗੀ? ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਦਲਾਂ ਨੂੰ ਇਕੱਠੇ ਹੋ ਕੇ ਕਿਸਾਨਾਂ ਨਾਲ ਚਲਣਾ ਚਾਹੀਦਾ ਹੈ। ਕੇਂਦਰ ਸਰਕਾਰ ਨੇ ਇਹ ਬਿੱਲ ਧੱਕੇ ਨਾਲ ਪਾਸ ਕਰਵਾਏ ਹਨ ਜਿਸ ਨੂੰ ਕਿਸਾਨਾਂ ਅਤੇ ਪੰਜਾਬ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
