News

ਮੋਗਾ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਵਿਰੋਧ, ਹੋਈ ਜ਼ਬਰਦਸਤ ਪੱਥਰਬਾਜ਼ੀ

ਮੋਗਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜ਼ਬਰਦਸਤ ਹੋਇਆ ਹੈ। ਬੈਰੀਕੇਡ ਤੋੜਨ ਤੋਂ ਬਾਅਦ ਮਾਮਲਾ ਪੱਥਰਬਾਜ਼ੀ ਤੇ ਆ ਗਿਆ। ਇਸ ਦੌਰਾਨ ਰੈਲੀ ਵਿੱਚ ਆਈਆਂ ਗੱਡੀਆਂ ਸਣੇ ਪੁਲਿਸ ਵਾਹਨਾਂ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ। ਹਾਸਲ ਜਾਣਕਾਰੀ ਮੁਤਾਬਕ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ ‘ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ।

ਦੱਸ ਦਈਏ ਕਿ ਸੂਬੇ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ ਜਿਸ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਆਪਣੀ ਤਾਕਤ ਦਿਖਾਉਣ ‘ਚ ਲੱਗ ਗਈਆਂ ਹਨ। ਹਾਲਾਂਕਿ ਪੁਲਿਸ ਪ੍ਰਸਾਸ਼ਨ ਵੱਲੋਂ ਕਿਸਾਨਾਂ ਨੂੰ ਸਵੇਰ ਤੋਂ ਹੀ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਜਵੁਦ ਵੀ ਕਿਸਾਨਾਂ ਦਾ ਗੁੱਸਾ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਸੱਤਵੇਂ ਆਸਮਾਨ ਤੇ ਹੈ, ਅਤੇ ਮਾਮਲਾ ਹੁਣ ਭੰਨਤੋੜ ਅਤੇ ਪੱਥਰਬਾਜ਼ੀ ਤੱਕ ਆ ਪਹੁੰਚਿਆ, ਉਧਰ ਪੁਲਿਸ ਪ੍ਰਸਾਸ਼ਨ ਨੇ ਹੁਣ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ ‘ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਕਿਸਾਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਾਰੀਆਂ ਧਿਰਾਂ ਵਿਰੁੱਧ ਪੋਸਟਰ ਜੰਗ ਸ਼ੁਰੂ ਕਰ ਦਿੱਤੀ ਹੈ। ਉਧਰ, ਸੂਬੇ ਵਿੱਚ ਮੁੱਖ ਸੰਘਰਸ਼ ਸੱਤਾਧਾਰੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਕਾਰ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨ ਮੌਕੇ ਵੀ ਉਥੇ ਹੀ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੋਏ ਅਤੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਿਹਾ ਕਿ ਇਹ ਜੋ ਕੁਝ ਕੁ ਲੋਕ ਇਕੱਠੇ ਹੋ ਰਹੇ ਹਨ ਇਹ ਕਿਸਾਨ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਮੋਗੇ ਪਹੁੰਚੇ ਸੁਖਬੀਰ ਬਾਦਲ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਕਿਸਾਨ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਅੱਗੇ ਵਧੇ ਸੀ ਅਤੇ ਬਾਅਦ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਣ ਬਣਿਆ ਹੋਇਆ।  

Click to comment

Leave a Reply

Your email address will not be published.

Most Popular

To Top