ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਮੋਗਾ ’ਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ, ਹੋਇਆ ਰਿਕਾਰਡ ਤੋੜ ਇਕੱਠ

ਪੰਜਾਬੀ ਲੋਕ · 14 December 2021
ਮੂਲ ਤਸਵੀਰ ਉਪਲਬਧ ਨਹੀਂ

ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਕਰਵਾਈ ਜਾ ਰਹੀ ਹੈ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਰੈਲੀ ਵਿੱਚ ਪਹੁੰਚੇ ਹਨ। ਰੈਲੀ ਤੋਂ ਪਹਿਲਾਂ ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, ਅੱਜ ਦੀ ਰੈਲੀ ਨਵਾਂ ਇਤਿਹਾਸ ਰਚੇਗੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਅੱਜ ਨਹੀਂ ਆ ਰਹੇ ਪਰ ਪ੍ਰਕਾਸ਼ ਸਿੰਘ ਬਾਦਲ ਸਮੇਤ ਤਮਾਮ ਅਕਾਲੀ ਲੀਡਰਸ਼ਿਪ ਰੈਲੀ ਵਿੱਚ ਮੌਜੂਦ ਰਹਿਣਗੇ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਮੋਗਾ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਯੂਥ ਅਕਾਲੀ ਲੀਡਰ ਬੰਟੀ ਰੋਮਾਣਾ ਨੇ ਕਿਹਾ ਕਿ ਇਹ ਰੈਲੀ ਇਤਿਹਾਸਕ ਰੈਲੀ ਹੋਵੇਗੀ।

ਪੰਜਾਬ ਦੇ ਨੌਜਵਾਨ ਹੁਣ ਬਦਲਾਅ ਚਾਹੁੰਦੇ ਹਨ। ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਵਰਕਰ ਰਾਤ ਦੇ ਹੀ ਇਥੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦੇ ਪੂਰਾ ਕਰੇਗੀ।

ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਸਾਰੇ ਵਰਗਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਦਲ ਛੱਡ ਕੇ ਗਏ ਸੀ, ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਛੋਟੇਪੁਰ ਨੇ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ। ਉਮੀਦ ਹੈ ਕਿ ਬਾਕੀ ਵੀ ਇੱਕ ਵਾਰ ਫੇਰ ਸੋਚਣਗੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ