ਮੋਗਾ ਦੇ ਪਿੰਡ ਦਾ ਇਤਿਹਾਸਿਕ ਫੈਸਲਾ, ਪਿੰਡ ’ਚ ਨਹੀਂ ਵਿਕੇਗਾ ਨਸ਼ਾ, ਨਸ਼ਾ ਵੇਚਣ ਵਾਲਿਆਂ ਨੂੰ ਲੱਗੇਗਾ ਜ਼ੁਰਮਾਨਾ

 ਮੋਗਾ ਦੇ ਪਿੰਡ ਦਾ ਇਤਿਹਾਸਿਕ ਫੈਸਲਾ, ਪਿੰਡ ’ਚ ਨਹੀਂ ਵਿਕੇਗਾ ਨਸ਼ਾ, ਨਸ਼ਾ ਵੇਚਣ ਵਾਲਿਆਂ ਨੂੰ ਲੱਗੇਗਾ ਜ਼ੁਰਮਾਨਾ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਹੁਣ ਪਿੰਡਾਂ ਦੇ ਲੋਕ ਖੁਦ ਵੀ ਲਾਮਬੰਦ ਹੋ ਰਹੇ ਹਨ। ਮੋਗਾ ਦੇ ਪਿੰਡ ਡਗਰੂ ਦੀ ਪੰਚਾਇਤ ਨੇ ਅਹਿਮ ਫ਼ੈਸਲਾ ਲਿਆ ਹੈ। ਪਿੰਡ ਵਿੱਚ ਨਸ਼ਾ ਵੇਚਣ ਤੇ 10,000 ਰੁਪਏ ਦਾ ਜ਼ੁਰਮਾਨਾ ਲੱਗੇਗਾ। ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਫ਼ੈਸਲੇ ਤੇ ਪਿੰਡ ਨੇ ਧੜੇਬੰਦੀ ਤੋਂ ਉੱਤੇ ਉੱਠ ਕੇ ਲੋਕਾਂ ਨੇ ਪੰਚਾਇਤ ਦਾ ਸਾਥ ਦਿੱਤਾ ਹੈ।

No Drugs Icon Vector Art, Icons, and Graphics for Free Download

ਪੰਚਾਇਤ ਦੇ ਫ਼ੈਸਲੇ ਮੁਤਾਬਕ ਪਿੰਡ ਵਿੱਚ ਕਿਸੇ ਵੀ ਦੁਕਾਨ ਤੇ ਨਸ਼ੇ ਜਿਵੇਂ ਗੁਟਕਾ, ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗਾ ਤੇ ਨਾ ਹੀ ਪਿੰਡ ਵਿੱਚ ਸ਼ਰਾਬ ਦਾ ਠੇਕਾ ਖੁੱਲ੍ਹੇਗਾ। ਇਹ ਪੰਜਾਬ ਦਾ ਪਹਿਲਾ ਪਿੰਡ ਹੋਵੇਗਾ ਜਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਅਜਿਹਾ ਫ਼ੈਸਲਾ ਲਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ ਪਰ ਫਿਰ ਵੀ ਨਸ਼ੇ ਕਾਰਨ ਲੋਕਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।

ਹੁਣ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਮੋਗਾ ਦੀ ਡਗਰੂ ਪੰਚਾਇਤ ਨੇ ਅਹਿਮ ਫ਼ੈਸਲਾ ਲੈਂਦਿਆਂ ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸੇ ਨੂੰ ਵੀ ਕਿਸੇ ਕਿਸਮ ਦਾ ਨਸ਼ਾ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਪੰਚਾਇਤ ਨੇ ਐਲਾਨ ਕੀਤਾ ਹੈ ਕਿ ਪਿੰਡ ਵਿੱਚ ਬੀੜੀ, ਸਿਗਰਟ, ਗੁਟਕਾ ਵਰਗੇ ਨਸ਼ੇ ਤੋਂ ਇਲਾਵਾ ਚਿੱਟੇ ਦੀ ਵਿਕਰੀ ਨਹੀਂ ਹੋਣ ਦੇਵਾਂਗੇ। ਪਿੰਡ ਵਿੱਚ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਹੋਵੇਗਾ। ਜੇਕਰ ਕੋਈ ਵੀ ਦੁਕਾਨਦਾਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇੱਕ ਮਹੀਨੇ ਤੱਕ ਦੁਕਾਨ ਨਹੀਂ ਖੋਲ੍ਹਣ ਦਿੱਤੀ ਜਾਵੇਗੀ। ਇਸ ਸਬੰਧੀ ਪਿੰਡ ਦੇ ਦੁਕਾਨਦਾਰਾਂ ਨੇ ਵੀ ਪੰਚਾਇਤ ਦੇ ਇਸ ਫੈਸਲੇ ਦੀ ਹਾਮੀ ਭਰੀ ਹੈ। ਇਸ ਸਬੰਧੀ ਪਿੰਡ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ।

 

Leave a Reply

Your email address will not be published. Required fields are marked *