ਮੋਗਾ ਦੇ ਸਾਬਕਾ ਕਾਂਗਰਸ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

ਕਾਂਗਰਸ ਹਾਈਕਮਾਂਡ ਨੇ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਹੈ।
ਉਸ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਇਹ ਫ਼ੈਸਲਾ ਲਿਆ ਹੈ। ਦੱਸ ਦਈਏ ਕਿ ਹੈ ਕਿ ਕਮਲਜੀਤ ਬਰਾੜ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਉਕਤ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਬਦਲੇ ਕੀਤੀ ਗਈ ਹੈ।