Punjab

ਮੋਦੀ ਸਰਕਾਰ ਕਿਸਾਨਾਂ ਦੇ ਹੱਕ ’ਚ ਅੱਜ ਲੈ ਸਕਦੀ ਹੈ ਇਹ ਫ਼ੈਸਲਾ!

ਰਾਜ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨਾਂ ਦਾ ਸੰਘਰਸ਼ ਸਿਖ਼ਰ ਤੇ ਪਹੁੰਚ ਗਿਆ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਦੇ ਚਲਦੇ ਬੁਰੀ ਤਰ੍ਹਾਂ ਘਿਰ ਚੁੱਕੀ ਹੈ। ਉੱਥੇ ਹੀ ਕੇਂਦਰ ਸਰਕਾਰ ਵੀ ਕਿਸਾਨਾਂ ਦਾ ਰੋਹ ਕੁੱਝ ਹੱਦ ਤਕ ਠੰਡਾ ਕਰਨ ਦੀ ਤਿਆਰੀ ਵਿੱਚ ਲੱਗੀ ਹੋਈ ਹੈ।

ਕੇਂਦਰ ਸਰਕਾਰ ਅੱਜ ਖੇਤੀ ਬਿੱਲ ਵਿਵਾਦ ਦੇ ਵਿਚਕਾਰ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦਾ ਫ਼ੈਸਲਾ ਲੈ ਸਕਦੀ ਹੈ। ਅੱਜ, 2020-21 ਦੇ ਹਾੜ੍ਹੀ ਦੇ ਸੀਜ਼ਨ ਲਈ ਘੱਟੋ ਘੱਟ ਸਮਰਥਨ ਮੁੱਲ ਨੂੰ ਮੰਤਰੀ ਮੰਡਲ ਦੁਆਰਾ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਅੱਜ ਦੁਪਹਿਰ ਡੇਢ ਵਜੇ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਸੰਨੀ ਦਿਓਲ ਦੀ ਆਈ ਮਾੜੀ ਖ਼ਬਰ, ਗੁਰਦਾਸਪੁਰ ’ਚ ਸੰਨੀ ਦਿਓਲ ਦੀ ਐਂਟਰੀ ’ਤੇ ਲੱਗੀ ਰੋਕ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 85 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਸਿਫਾਰਸ਼ ਹੈ। ਸੀਬੀਏਸੀ-(CACP-Commission for Agricultural Costs and Prices) ਕਮਿਸ਼ਨ ਦੁਆਰਾ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਦੀ ਸਿਫਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੈਪਟਨ ਨੇ ਕਿਸਾਨਾਂ ਦੇ ਹੱਕ ਵਿੱਚ ਮਾਰੀ ਲਲਕਾਰ, ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਕੋਰਟ ਜਾਵੇਗੀ ਪੰਜਾਬ ਸਰਕਾਰ

ਅਜਿਹੀ ਬੈਠਕ ਵਿੱਚ ਕੈਬਨਿਟ ਸੀਏਸੀਪੀ ਦੀ ਸਿਫ਼ਾਰਸ਼ ਦੇ ਅਧਾਰ ਉਤੇ ਫੈਸਲਾ ਲੈ ਸਕਦੀ ਹੈ। ਵਿੱਤੀ ਸਾਲ 2019-20 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 1,840 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਸੀਏਸੀਪੀ ਨੇ ਇਸ ਨੂੰ ਵਧਾ ਕੇ 1,925 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਿਫਾਰਸ਼ ਕੀਤੀ ਹੈ।

ਇਸ ਤੋਂ ਇਲਾਵਾ ਜੌਂ ਦਾ ਐਮਐਸਪੀ 1,400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1,525 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਛੋਲਿਆਂ ਦੀ ਐਮਐਸਪੀ 4875 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਦਾਲਾਂ ਦੇ ਐਮਐਸਪੀ ਵਿਚ ਵੱਧ ਤੋਂ ਵੱਧ ਵਾਧਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਐਮਐਸਪੀ ਵਿਚ ਦਾਲਾਂ ਵਿਚ 7.3% ਵਾਧਾ ਕੀਤਾ ਜਾ ਸਕਦਾ ਹੈ।


 

Click to comment

Leave a Reply

Your email address will not be published. Required fields are marked *

Most Popular

To Top