News

ਮੋਦੀ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ, ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੋਰਾ ਜਵਾਬ

ਖੇਤੀ ਕਾਨੂੰਨਾਂ ਖਿਲਾਫ਼ ਡੱਟੇ ਕਿਸਾਨਾਂ ਰਾਤ ਦਿਨ ਠੰਡ ‘ਚ ਕੱਟ ਰਹੇ ਹਨ। ਇਸ ਅੰਦੋਲਨ ਨੂੰ ਪੰਜਾਬੀ ਕਲਾਕਾਰ ਵਧ ਚੜ੍ਹ ਕੇ ਸਮਰੱਥਨ ਕਰ ਰਹੇ ਹਨ। ਉਹਨਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕੀਤਾ ਜਾ ਰਿਹਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਚ ਕੋਈ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਇਹ ਮਸਲਾ ਕਿਸਾਨਾਂ ਤੇ ਸਰਕਾਰ ਦਾ ਹੈ, ਜੋ ਕਾਨੂੰਨ ਨਾਲ ਜੁੜਿਆ ਹੋਇਆ ਹੈ।

ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ਵਿੱਚ ਬੈਠ ਕੇ ਹੀ ਕੱਢਣਾ ਚਾਹੀਦਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਮਸਲੇ ਦੇ ਹੱਲ ਲਈ ਆਪਣੇ ਵਿਚੋਲਿਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰ ਰਹੀ ਹੈ। ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੀ ਕੋਈ ਵੀ ਭੂਮਿਕਾ ਨਹੀਂ।

ਇਹ ਕਿਸਾਨਾਂ ਤੇ ਸਰਕਾਰ ਦਾ ਮਸਲਾ ਹੈ,ਜੋ ਕਾਨੂੰਨ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਵਿੱਚ ਸ੍ਰੀ ਅਕਾਲ ਤਖ਼ਤ ਦੀ ਭੂਮਿਕਾ ਦੀ ਕੋਈ ਲੋੜ ਨਹੀਂ। ਉਧਰ, ਸਰਕਾਰ ਇਸ ਲਈ ਨਾਨਕਸਰ ਵਾਲੇ ਬਾਬਾ ਲੱਖਾ ਸਿੰਘ ਰਾਹੀਂ ਵੀ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਦਿਨੀਂ ਵਾਲੇ ਬਾਬਾ ਲੱਖਾ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਸੀ।

ਬਾਬਾ ਲੱਖਾ ਸਿੰਘ ਰਾਹੀਂ ਵਿਚੋਲਗੀ ਕਰਵਾਉਣ ਲਈ ਬੀਜੇਪੀ ਲੀਡਰ ਡਾ. ਕਮਲਜੀਤ ਸਿੰਘ ਸੋਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਹੁਣ ਇਸ ਗੱਲ ਦੀ ਵੀ ਚਰਚਾ ਹੈ ਕਿ ਅਗਲੇ ਹਫ਼ਤੇ ਬਾਬਾ ਲੱਖਾ ਸਿੰਘ ਦੀ ਵੀ ਚਰਚਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਬੈਠਕ ਹੋ ਸਕਦੀ ਹੈ।

Click to comment

Leave a Reply

Your email address will not be published. Required fields are marked *

Most Popular

To Top