News

ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਮਨਾਇਆ ਜਾਵੇਗਾ ਦੁਸਹਿਰਾ, ਕਿਸਾਨਾਂ ਨੇ ਲੋਕਾਂ ਨੂੰ ਦਿੱਤਾ ਸੱਦਾ

ਤਿਉਹਾਰਾਂ ਦਾ ਸੀਜ਼ਨ ਚਲ ਰਿਹਾ ਹੈ ਤੇ ਪੰਜਾਬ ਦੇ ਕਿਸਾਨ ਵੀ ਇਹਨਾਂ ਤਿਉਹਾਰਾਂ ਵਿੱਚ ਅਪਣਾ ਵਧ ਚੜ੍ਹ ਕੇ ਯੋਗਦਾਨ ਦੇ ਰਹੇ ਹਨ। ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਮਨਾਇਆ ਜਾ ਰਿਹਾ ਹੈ।

ਜਿਸ ਤਹਿਤ ਕਿਸਾਨਾਂ ਨੇ ਇਸ ਦਸ਼ਹਿਰੇ ਸਬੰਧੀ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਸੱਦਾ ਦਿੱਤਾ ਗਿਆ । ਕਿਸਾਨਾਂ ਵਲੋਂ ਸਾਰੇ ਬਰਨਾਲਾ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਅਤੇ ਟਰੈਕਟਰ ਮਾਰਚ ਕੱਢ ਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕਿਸਾਨਾਂ ਦੇ ਦੁਸਹਿਰੇ ਵਿੱਚ ਆਉਣ ਲਈ ਸੱਦਾ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਰੂਪ ਸਿੰਘ ਛੰਨਾ , ਜਰਨੈਲ ਸਿੰਘ ਬਦਰਾ ਅਤੇ ਜੱਜ ਸਿੰਘ ਗਹਿਲ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਲੜਾਈ ਲੜੀ ਜਾ ਰਹੀ ਹੈ । ਇਸ ਤਹਿਤ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਐਤਕੀਂ ਦਸਹਿਰਾ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਦੇ ਰੂਪ ਵਿੱਚ ਪੁਤਲਾ ਸਾੜ ਕੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਜਿਸ ਲਈ ਸ਼ਹਿਰ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਇਸ ਦੁਸਹਿਰੇ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪਹਿਲਾਂ ਵੀ ਲਗਾਤਾਰ ਸ਼ਹਿਰ ਨਿਵਾਸੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਕਿਸਾਨਾਂ ਦੇ ਇਸ ਸੰਘਰਸ਼ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ।

ਕਿਉਂਕਿ ਜੇ ਇਸ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਇਸ ਨਾਲ ਕਿਸਾਨਾਂ ਦੇ ਨਾਲ ਨਾਲ ਦੁਕਾਨਦਾਰਾਂ, ਵਪਾਰੀਆਂ ਸਮੇਤ ਹਰ ਵਰਗ ਬਰਬਾਦ ਹੋਵੇਗਾ। ਜਿਹਨਾਂ ਸਮੇਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਇਹ ਸੰਘਰਸ਼ ਜਾਰੀ ਰਹੇਗਾ। ਰੂਪ ਸਿੰਘ ਛੀਨਾ ( ਸੂਬਾ ਆਗੂ ਬੀਕੇਯੂ ਉਗਰਾਹਾਂ ),ਜਰਨੈਲ ਸਿੰਘ ਬਦਰਾ ( ਜ਼ਿਲ੍ਹਾ ਆਗੂ ਬੀਕੇਯੂ ਉਗਰਾਹਾਂ )। ਦਸ ਦਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਲਗਾਤਾਰ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਹਨਾਂ ਬਿੱਲਾਂ ਨੂੰ ਕਿਸੇ ਵੀ ਤਰੀਕੇ ਨਾਲ ਰੱਦ ਕੀਤਾ ਜਾਵੇ।

Click to comment

Leave a Reply

Your email address will not be published. Required fields are marked *

Most Popular

To Top