News

ਮੋਦੀ ਸਰਕਾਰ ਨੇ ਪੰਜਾਬ ਨਾਲ ਛੇੜਿਆ ਨਵਾਂ ਪੁਆੜਾ, ਦਿਹਾਤੀ ਵਿਕਾਸ ਫੰਡ ‘ਚ ਵੱਡੀ ਕਟੌਤੀ

ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਕਰਨ ਮਗਰੋਂ ਕੇਂਦਰ ਦੇ ਇੱਕ ਨਵੇਂ ਫੈਸਲੇ ‘ਤੇ ਪੁਆੜਾ ਪੈ ਗਿਆ ਹੈ। ਮੋਦੀ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ (Rural Development Fund) ’ਚ ਦੋ ਫ਼ੀਸਦੀ ਦੀ ਕਟੌਤੀ ਕਰ ਦਿੱਤੀ ਹੈ।

ਇਸ ਨਾਲ ਪੰਜਾਬ ਨੂੰ ਵੱਡਾ ਆਰਥਿਕ ਝਟਕਾ ਲੱਗੇਗਾ ਜਿਸ ਦਾ ਸਿੱਧਾ ਅਸਰ ਪੇਂਡੂ ਵਿਕਾਸ ਉੱਪਰ ਪਏਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਦੇ 1200 ਕਰੋੜ ਰੁਪਏ ਰੋਕ ਕੇ ਰੱਖੇ ਹੋਏ ਸਨ।

ਮੋਦੀ ਸਰਕਾਰ ਨੇ ਪੰਜਾਬ ਸਰਕਾਰ ਤੋਂ ਪਹਿਲਾਂ ਦਿੱਤੇ ਗਏ ਫੰਡਾਂ ਦਾ ਹਿਸਾਬ-ਕਿਤਾਬ ਮੰਗਿਆ ਸੀ। ਹੁਣ ਕੇਂਦਰੀ ਖੁਰਾਕ ਮੰਤਰਾਲੇ ਨੇ 19 ਜਨਵਰੀ ਨੂੰ ਪੱਤਰ ਜਾਰੀ ਕਰਕੇ ਦਿਹਾਤੀ ਵਿਕਾਸ ਫੰਡ ਤਿੰਨ ਫ਼ੀਸਦ ਤੋਂ ਘਟਾ ਕੇ ਇੱਕ ਫ਼ੀਸਦ ਕਰ ਦਿੱਤਾ ਹੈ।

ਇਹ ਵੀ ਅਹਿਮ ਹੈ ਕਿ ਦਿਹਾਤੀ ਵਿਕਾਸ ਬੋਰਡ ਨੇ ਪੰਜਾਬ ਸਰਕਾਰ ਦੀ ਗਾਰੰਟੀ ’ਤੇ 4500 ਕਰੋੜ ਦਾ ਕਰਜ਼ਾ ਚੁੱਕਿਆ ਹੋਇਆ ਹੈ ਤੇ ਦਿਹਾਤੀ ਵਿਕਾਸ ਫੰਡਾਂ ’ਚੋਂ ਹੀ ਕਰਜ਼ ਦੀਆਂ ਕਿਸ਼ਤਾਂ ਵਾਪਸ ਕਰਨੀਆਂ ਹਨ ਜਿਸ ’ਚ ਹੁਣ ਮੁਸ਼ਕਲ ਬਣੇਗੀ। ਇਸ ਵਾਰ ਕੇਂਦਰ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਦੇ ਕਰੀਬ 400 ਕਰੋੜ ਰੁਪਏ ਹੀ ਜਾਰੀ ਕੀਤੇ ਹਨ।
 
 

Click to comment

Leave a Reply

Your email address will not be published.

Most Popular

To Top