Punjab

ਮੋਦੀ ਸਰਕਾਰ ਨੇ ਸਾਡੀ ਪੱਗ ਨੂੰ ਹੱਥ ਪਾਇਆ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਨਵਜੋਤ ਸਿੱਧੂ

ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਨਵਜੋਤ ਸਿੰਘ ਸਿੱਧੂ ਮੈਦਾਨ ਵਿੱਚ ਉਤਰੇ ਹਨ। ਇਹਨਾਂ ਆਰਡੀਨੈਂਸਾਂ ਖਿਲਾਫ ਸਿੱਧੂ ਵੱਲੋਂ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਪਣੇ ਸਮਰਥਕਾਂ ਦੇ ਨਾਲ ਵਿਰੋਧ ਕਰ ਰਹੇ ਸਿੱਧੂ ਨੇ ਕਿਹਾ ਕਿ ਕਿਸਾਨ ਉਹਨਾਂ ਦੀ ਪੱਗ ਹੈ, ਕਿਸਾਨਾਂ ਦੇ ਨਾਲ ਸਾਡਾ ਵਜੂਦ ਹੈ ਅਤੇ ਕੇਂਦਰ ਸਰਕਾਰ ਨੇ ਸਾਡੀ ਪੱਗ ਨੂੰ ਹੱਥ ਪਾਇਆ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਜਵਾਬ ਮੋਦੀ ਸਰਕਾਰ ਨੂੰ ਦੇਣਾ ਪਵੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਖੇਤੀ ਬਿੱਲਾਂ ਨੂੰ ਲੈ ਕੇ ਸ਼ਾਮ 5 ਵਜੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਵਿਰੋਧੀ

ਖੇਤੀ ਬਿੱਲਾਂ ਨੂੰ ਕਾਲਾ ਕਾਨੂੰਨ ਦਸਦੇ ਹੋਏ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਲੈਕਟ੍ਰੀਸਿਟੀ ਬਿੱਲ ਵੀ ਲਿਆ ਰਹੀ ਹੈ। ਇਸ ਬਿੱਲ ਨਾਲ ਸਾਰੀ ਤਾਕਤ ਕੇਂਦਰ ਸਰਕਾਰ ਕੋਲ ਚਲੀ ਜਾਵੇਗੀ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕਾਂ ਲਈ ਨਵਜੋਤ ਸਿੱਧੂ ਉੱਤਰੇ ਸੜਕਾਂ ’ਤੇ

ਸਿੱਧੂ ਨੇ ਕਿਹਾ ਕਿ ਅੱਜ ਉਹ ਕਿਸੇ ਪਾਰਟੀ ਜਾਂ ਕਿਸੇ ਪੱਖ ਦੀ ਗੱਲ ਕਰਨ ਲਈ ਨਹੀਂ ਬਲਕਿ ਅਪਣੇ ਵਜੂਦ ਤੇ ਅਪਣੀ ਪੱਗ ਦੀ ਗੱਲ ਕਰਨ ਆਏ ਹਨ। ਪੰਜਾਬ ਦੀ ਕੋਈ ਵੀ ਪਾਰਟੀ ਹੋਵੇ ਉਹ ਸਾਰੇ ਹੀ ਇਹਨਾਂ ਬਿੱਲਾਂ ਦਾ ਵਿਰੋਧ ਕਰਦੀਆਂ ਹਨ। ਸਿੱਧੂ ਨੇ ਅੱਗੇ ਕਿਹਾ ਕਿ ਉਹ ਆਖਰੀ ਸਾਹ ਤਕ ਇਸ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਰਹਿਣਗੇ।

Click to comment

Leave a Reply

Your email address will not be published. Required fields are marked *

Most Popular

To Top