ਮੋਦੀ ਸਰਕਾਰ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ’ਤੇ ਚਲਦੀ ਹੈ: ਡਾ. ਮਨਮੋਹਨ ਸਿੰਘ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇੱਕ ਵੀਡੀਓ ਜਾਰੀ ਕਰ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਇਸ ਵੀਡੀਓ ਵਿੱਚ ਉਹਨਾਂ ਨੇ ਪੰਜਾਬੀ ਭਾਸ਼ਾ ਵਰਤੀ ਹੈ। ਮਨਮੋਹਨ ਸਿੰਘ ਨੇ ਕਿਹਾ ਕਿ, “ਮੋਦੀ ਸਰਕਾਰ ਦਾ ਰਾਸ਼ਟਰਵਦ ਨਕਲੀ ਹੈ। ਜੋ ਅੰਗਰੇਜ਼ਾਂ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ’ਤੇ ਚਲਦਾ ਹੈ।” ਉਹਨਾਂ ਨੇ ਕੇਂਦਰ ਸਰਕਾਰ ਨੂੰ ਚੀਨ ਮੁੱਦੇ ’ਤੇ ਵੀ ਘੇਰਿਆ।

ਸਾਬਕਾ ਪੀਐਮ ਨੇ ਕਿਹਾ ਕਿ, ਇਕ ਸਾਲ ਤੋਂ ਚੀਨੀ ਫੌਜ ਭਾਰਤ ਦੀ ਪਵਿੱਤਰ ਜ਼ਮੀਨ ਤੇ ਬੈਠੀ ਹੈ। ਇਸ ਸਰਕਾਰ ਨੂੰ ਸੰਵਿਧਾਨ ਤੇ ਭਰੋਸਾ ਨਹੀਂ ਹੈ। ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਸਰਕਾਰ ਦੇਸ਼ ਦੇ ਅੰਦਰ ਹੀ ਨਹੀਂ ਸਗੋਂ ਵਿਦੇਸ਼ ਨੀਤੀ ਦੇ ਮੋਰਚੇ ਤੇ ਵੀ ਫੇਲ੍ਹ ਹੋਈ ਹੈ। ਸਾਬਕਾ ਪੀਐਮ ਨੇ ਕਿਹਾ ਕਿ ਅੱਜ ਦੇਸ਼ ਦੀ ਸਥਿਤੀ ਚਿੰਤਾਜਨਕ ਹੈ।
ਕੋਰੋਨਾ ਦੇ ਦੌਰ ਵਿੱਚ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਇੱਕ ਪਾਸੇ ਆਰਥਿਕਤਾ ਡਿੱਗੀ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਲੋਕ ਪਰੇਸ਼ਾਨ ਹਨ। 7 ਸਾਲ ਸਰਕਾਰ ਚਲਾਉਣ ਤੋਂ ਬਾਅਦ ਭਾਜਪਾ ਗਲਤੀਆਂ ਲਈ ਮੁਆਫ਼ੀ ਨਹੀਂ ਮੰਗ ਰਹੀ। ਮਨਮੋਹਨ ਸਿੰਘ ਨੇ ਕਿਹਾ ਕਿ, “ਚੋਣਾਵੀ ਮਾਹੌਲ ‘ਚ ਪੰਜਾਬ ਦੀ ਜਨਤਾ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ।
ਸਾਬਕਾ ਪੀ.ਐੱਮ. ਨੇ ਕਿਹਾ ਕਿ ਭਾਰਤ ਅੱਜ ਇਕ ਅਹਿਮ ਮੋੜ ‘ਤੇ ਖੜ੍ਹਾ ਹੈ। ਮੇਰੀ ਵੱਡੀ ਇੱਛਾ ਸੀ ਕਿ ਮੈਂ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਣੀਪੁਰ ਦੇ ਭਰਾ-ਭੈਣਾਂ ਨਾਲ ਦੇਸ਼ ਅਤੇ ਸੂਬੇ ਦੇ ਹਾਲਾਤ ਬਾਰੇ ਚਰਚਾ ਕਰਾਂ ਪਰ ਡਾਕਟਰਾਂ ਦੀ ਸਲਾਹ ਕਾਰਨ ਇਸੇ ਤਰ੍ਹਾਂ ਸੰਬੋਧਨ ਕਰ ਰਿਹਾ ਹਾਂ। ਇਨ੍ਹਾਂ ਦਾ ਮੁਕਾਬਲਾ ਠੀਕ ਤਰੀਕੇ ਨਾਲ ਕਰਨਾ ਜ਼ਰੂਰੀ ਹੈ। ਕਾਂਗਰਸ ਹੀ ਪੰਜਾਬ ‘ਚ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਬੇਰੁਜ਼ਗਾਰੀ ਨੂੰ ਦੂਰ ਕਰ ਸਕਦੀ ਹੈ। ਪੰਜਾਬ ਦੇ ਵੋਟਰਾਂ ਨੂੰ ਇਸ ਗੱਲ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ।
