ਮੋਦੀ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਨੰਬਰ ਵੰਨ ਕਹਿਣ ‘ਤੇ ਭੜਕੇ ਸਿਸੋਦੀਆ

ਪੰਜਾਬ ਦੇ ਸਰਕਾਰੀ ਸਕੂਲ ਬਹੁਤ ਹੀ ਤਰਸਯੋਗ ਹਾਲਤ ਹੈ, ਇਹ ਕਹਿਣਾ ਹੈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ। ਦਅਰਸਲ ਮੋਦੀ ਸਰਕਾਰ ਵੱਲੋਂ ਇੱਕ ਰਿਪੋਰਟ ਜਾਰੀ ਕਰਦਿਆਂ ਦੇਸ਼ ਭਰ ‘ਚੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨੰਬਰ ਵੰਨ ਸਕੂਲ ਕਿਹਾ ਗਿਆ ਹੈ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬੇਕਾਰ ਸਕੂਲ ਐਲਾਨਿਆ ਹੈ ਜਿਸ ‘ਤੇ ਭੜਕੇ ਮਨੀਸ਼ ਸਿਸੋਦੀਆਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਆਪਸੀ ਮਿਲੀ ਭੁਗਤ ਦੇ ਇਲਜ਼ਾਮ ਲਾਏ।

ਇਸ ਦੌਰਾਨ ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਦੀ ਨਾਕਾਮੀ ਨੂੰ ਲੁਕਾਉਣ ਲਈ ਪੀਐੱਮ ਮੋਦੀ ਵੱਲੋਂ ਅਜਿਹੀ ਰਿਪੋਰਟ ਜਾਰੀ ਕੀਤੀ ਗਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਜਿਹਨਾਂ ਵਿੱਚ ਬੱਚਿਆਂ ਨੂੰ ਕੋਈ ਪੜ੍ਹਾਈ ਨਹੀਂ ਕਰਵਾਈ ਜਾਂਦੀ। ਇਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਦੀ ਜਗ੍ਹਾ ਪ੍ਰਾਈਵੇਟ ਸਕੂਲਾਂ ‘ਚ ਪੜ੍ਹਾਉਣ ਲਈ ਮਜ਼ਬੂਰ ਹੋ ਰਹੇ ਹਨ।
ਇਸ ਦੌਰਾਨ ਸਿਸੋਦੀਆ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਕੈਪਟਨ ਨੇ ਪਿਛਲੇ 2-3 ਸਾਲਾਂ ਦੌਰਾਨ 800 ਸਰਕਾਰੀ ਸਕੂਲ ਬੰਦ ਵੀ ਕੀਤੇ ਗਏ ਹਨ। ਦੱਸ ਦਈਏ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਨੰਬਰ ਵੰਨ ਕਹਿਣ ‘ਤੇ ਗੁੱਸੇ ‘ਚ ਆਏ ਸਿਸੋਦੀਆ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਸਰਕਾਰੀ ਸਕੂਲ ਵਿੱਚ ਸ਼ਰਾਬ ਦੀਆਂ ਭੱਠੀਆਂ ਪੁਲਿਸ ਵੱਲੋਂ ਕਾਬੂ ਕੀਤੀਆਂ ਗਈਆਂ ਜਿੱਥੇ ਸਕੂਲ ਦੇ ਹੀ ਚਪੜਾਸੀ ਵੱਲੋਂ ਸ਼ਰਾਬ ਕੱਢੀ ਜਾ ਰਹੀ ਸੀ।
ਉਹਨਾਂ ਸਵਾਲ ਚੁੱਕੇ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਕਿਸ ਵਜਾਂ ਕਰਕੇ ਨੰਬਰ ਵੰਨ ਸਕੂਲ ਕਿਹਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਪ੍ਰਧਾਨ ਮੰਤਰੀ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਆਪਸੀ ਮਿਲੀਭੁਗਤ ਹਣ ਦੇ ਇਲਜ਼ਾਮ ਵੀ ਲਾਏ।
