ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ, 30 ਸਾਲ ਪੁਰਾਣੇ ਝੂਠੇ ਮੁਕਾਬਲੇ ’ਚ ਦੋ ਸਾਬਕਾ ਪੁਲਿਸ ਅਫਸਰ ਦੋਸ਼ੀ ਕਰਾਰ

 ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ, 30 ਸਾਲ ਪੁਰਾਣੇ ਝੂਠੇ ਮੁਕਾਬਲੇ ’ਚ ਦੋ ਸਾਬਕਾ ਪੁਲਿਸ ਅਫਸਰ ਦੋਸ਼ੀ ਕਰਾਰ

ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਤਰਨਤਾਰਨ ਦੇ 1993 ‘ਚ ਝੂਠੇ ਪੁਲਿਸ ਮੁਕਾਬਲੇ ‘ਚ ਹਰਬੰਸ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ‘ਚ ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 ‘ਚ ਦੋਸ਼ੀ ਕਰਾਰ ਦੇ ਦਿੱਤਾ ਹੈ। ਇਹਨਾਂ ਦੋਸ਼ੀਆਂ ਨੂੰ ਪੁਲਿਸ ਕਸਟਡੀ ‘ਚ ਭੇਜ ਦਿੱਤਾ ਹੈ।

Judicial Courts Complex, Chandigarh Sector 9a - Courts in Chandigarh -  Justdial

ਇਸ ਮਾਮਲੇ ਵਿੱਚ ਅਦਾਲਤ 2 ਨਵੰਬਰ ਨੂੰ ਅਦਾਲਤ ਸਜ਼ਾ ਸੁਣਾਵੇਗੀ। ਇਸ ਮਾਮਲੇ ਦੇ ਦੋ ਦੋਸ਼ੀਆਂ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਪੁਲਿਸ ਵੱਲੋਂ ਅਦਾਲਤ ਵਿੱਚ ਸੁਣਾਈ ਗਈ ਕਹਾਣੀ ਪੂਰੀ ਤਰ੍ਹਾਂ ਝੂਠੀ ਨਿਕਲੀ। ਦੱਸ ਦਈਏ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ 30 ਸਾਲ ਪਹਿਲਾਂ ਦਾਅਵਾ ਕੀਤਾ ਸੀ ਕਿ 15 ਅਪਰੈਲ 1993 ਨੂੰ ਸਵੇਰੇ 4.30 ਵਜੇ ਤਿੰਨ ਅੱਤਵਾਦੀਆਂ ਨੇ ਪੁਲੀਸ ’ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਉਬੋਕੇ ਵਾਸੀ ਹਰਬੰਸ ਸਿੰਘ ਕੋਲ ਹਥਿਆਰਾਂ ਦੀ ਰਿਕਵਰੀ ਲਈ ਜਾ ਰਹੇ ਸਨ।

ਕਰਾਸ ਫਾਇਰਿੰਗ ਵਿੱਚ ਹਰਬੰਸ ਸਿੰਘ ਅਤੇ ਇੱਕ ਹੋਰ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਸੀ। ਇਸ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 5, ਅਸਲਾ ਐਕਟ ਅਤੇ ਟਾਡਾ ਐਕਟ 302, 307 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ।

 

 

 

Leave a Reply

Your email address will not be published.