ਮੋਹਾਲੀ ’ਚ ਤਿੰਨ ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਮੁਲਾਜ਼ਮ ਸਸਪੈਂਡ

 ਮੋਹਾਲੀ ’ਚ ਤਿੰਨ ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਮੁਲਾਜ਼ਮ ਸਸਪੈਂਡ

ਪੰਜਾਬ ਪੁਲਿਸ ਲੋਕਾਂ ਦੀ ਸਹਾਇਤਾ ਘੱਟ ਤੇ ਵਿਵਾਦਾਂ ਵਿੱਚ ਜ਼ਿਆਦਾ ਬਣੀ ਰਹਿੰਦੀ ਹੈ। ਫਿਰ ਭਾਵੇਂ ਉਹ ਰਿਸ਼ਵਤ ਲੈਣ ਦਾ ਮਾਮਲਾ ਹੋਵੇ ਜਾਂ ਫਿਰ ਕਿਸੇ ਨਾਲ ਕੁੱਟਮਾਰ ਦਾ ਮਾਮਲਾ। ਅਜਿਹਾ ਹੀ ਤਾਜ਼ਾ ਮਾਮਲਾ ਮੋਹਾਲੀ ਦੇ ਫੇਜ਼-9 ਤੋਂ ਸਾਹਮਣੇ ਆਇਆ ਹੈ ਜਿੱਥੇ ਤਿੰਨ ਨੌਜਵਾਨਾਂ ਨੂੰ ਪਹਿਲਾਂ ਪਾਰਕ ਵਿੱਚ ਅਤੇ ਫਿਰ ਜ਼ਬਰਦਸਤੀ ਥਾਣੇ ਲਿਜਾ ਕੇ ਬੇਰਹਿਮੀ ਨਾਲ ਕੁੱਟਣ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਨੇ 2 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

Mohali: Constables booked for thrashing two youths

ਉਹਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਸਿਟੀ-3 ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੀੜਤ ਨੌਜਵਾਨਾਂ ਨੂੰ ਥਾਣੇ ਲਿਜਾਣ ਵਿੱਚ ਮੁਲਜ਼ਮਾਂ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਵਿਭਾਗੀ ਜਾਂਚ ਕੀਤੀ ਜਾਵੇਗੀ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਉਹਨਾਂ ਨੂੰ ਲੱਗਦਾ ਹੈ ਕਿ ਕਿਸੇ ਕਰਮਚਾਰੀ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ। ਡੀਐਸਪੀ ਸਿਟੀ ਨੇ ਦੱਸਿਆ ਕਿ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੀੜਤ ਨੌਜਵਾਨਾਂ ਨੂੰ ਪ੍ਰਾਈਵੇਟ ਗੱਡੀ ਵਿੱਚ ਲੈ ਕੇ ਆਏ ਹਨ। ਮੌਕੇ ਤੇ ਡਿਊਟੀ ਅਧਿਕਾਰੀ ਵੀ ਮੌਜੂਦ ਸਨ।

ਦੱਸ ਦਈਏ ਕਿ ਫੇਜ਼-9 ਵਾਸੀ ਹਰਵਿੰਦਰ ਸਿੰਘ ਪਾਰਕ ਵਿੱਚ ਬੈਠਾ ਆਪਣੇ ਮੋਬਾਇਲ ਤੇ ਵੀਡੀਓ ਦੇਖ ਰਿਹਾ ਸੀ। ਇਸ ਦੌਰਾਨ ਪਾਰਕ ਵਿੱਚ ਸਿਵਲ ਕੱਪੜਿਆਂ ਵਿੱਚ ਆਏ ਪੁਲਿਸ ਮੁਲਾਜ਼ਮਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ। ਇਸ ਦੌਰਾਨ ਉਸ ਨੂੰ ਲੱਗਿਆ ਕਿ ਹਰਵਿੰਦਰ ਸਿੰਘ ਉਹਨਾਂ ਦੀ ਵੀਡੀਓ ਬਣਾ ਰਿਹਾ ਹੈ।

ਇਸ ਤੋਂ ਬਾਅਦ ਦੋਵਾਂ ਪੁਲਿਸ ਮੁਲਾਜ਼ਮਾਂ ਨੇ ਪਹਿਲਾਂ ਉਸ ਦਾ ਮੋਬਾਇਲ ਖੋਹਿਆ ਅਤੇ ਤੋੜ ਦਿੱਤਾ। ਫਿਰ ਉਸ ਨੂੰ ਕੁੱਟਿਆ। ਜਦੋਂ ਉਸ ਦੇ ਚਚੇਰੇ ਭਰਾ ਨੇ ਮਦਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਵੀ ਮੁਲਾਜ਼ਮਾਂ ਨੇ ਕੁੱਟਿਆ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਦੋਵਾਂ ਪੀੜਤਾਂ ਨੂੰ ਫੜ ਕੇ ਥਾਣੇ ਲੈ ਗਏ। ਉੱਥੇ ਵੀ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।

ਜਿਸ ਤੋਂ ਬਾਅਦ ਉਨ੍ਹਾਂ ਤੋਂ ਜ਼ਬਰਦਸਤੀ ਰਾਜ਼ੀਨਾਮਾ ਲਿਖਵਾ ਕੇ ਛੱਡ ਦਿੱਤਾ ਗਿਆ। ਇਸ ਤੋਂ ਬਾਅਦ ਨੌਜਵਾਨਾਂ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ। ਪੀੜਤਾਂ ਨੇ ਦੱਸਿਆ ਕਿ 6 ਪੁਲੀਸ ਵਾਲੇ ਉਨ੍ਹਾਂ ਨੂੰ ਪਾਰਕ ਵਿੱਚੋਂ ਚੁੱਕ ਕੇ ਸਿੱਧਾ ਥਾਣੇ ਲੈ ਗਏ।

Leave a Reply

Your email address will not be published.