ਮੋਹਾਲੀ ਦੀ ਕ੍ਰਿਕਟਰ ਅਮਨਜੋਤ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਚੁਣਿਆ

ਮੋਹਾਲੀ ਦੀ ਰਹਿਣ ਵਾਲੀ ਕ੍ਰਿਕਟਰ ਅਮਨਜੋਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਚੁਣਿਆ ਗਿਆ ਹੈ। ਉਸ ਨੂੰ ਦੱਖਣੀ ਅਫਰੀਕਾ ਤੇ ਵੈਸਟਇੰਡੀਜ਼ ਨਾਲ ਟ੍ਰਾਈ ਸੀਰੀਜ਼ ਲਈ ਚੁਣਿਆ ਗਿਆ ਹੈ। ਅਮਨਜੋਤ ਕੌਰ ਚੰਡੀਗੜ੍ਹ ਕ੍ਰਿਕਟ ਟੀਮ ਦੀ ਕਪਤਾਨ ਹੈ। ਆਲਰਾਊਂਡਰ ਹੋਣ ਕਾਰਨ ਅਮਨਜੋਤ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਸੀਸੀਆਈ ਦੇ ਚੋਣਕਾਰਾਂ ਨੇ ਦੱਖਣੀ ਅਫ਼ਰੀਕਾ ਖਿਲਾਫ਼ ਟੀ-20 ਸੀਰੀਜ਼ ਅਤੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਫਨਮੌਲਾ ਸ਼ਿਖਾ ਪਾਂਡੇ ਨੇ 28 ਦਸੰਬਰ ਨੂੰ ਐਲਾਨੀ ਗਈ ਟੀਮ ਵਿੱਚ ਵਾਪਸੀ ਕੀਤੀ।
ਸ਼ਿਖਾ ਕਰੀਬ 17 ਮਹੀਨਿਆਂ ਬਾਅਦ ਟੀਮ ਇੰਡੀਆ ਵਿੱਚ ਵਾਪਸੀ ਕੀਤੀ ਹੈ। ਭਾਰਤੀ ਟੀਮ ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਤੇ ਵੈਸਟਇੰਡੀਜ਼ ਦੇ ਖਿਲਾਫ਼ ਤਿਕੋਣੀ ਟੀ-20 ਸੀਰੀਜ਼ ਖੇਡੇਗੀ। ਦੱਖਣੀ ਅਫਰੀਕਾ ਵਿੱਚ ਖੇਡੀ ਜਾਣ ਵਾਲੀ ਇਹ ਟੀਮ-20 ਤਿਕੋਣੀ ਸੀਰੀਜ਼ 19 ਜਨਵਰੀ ਨੂੰ ਸ਼ੁਰੂ ਹੋਵੇਗੀ।