ਮੋਹਾਲੀ ਪਹੁੰਚੇ ਪੀਐਮ ਮੋਦੀ ਨੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

 ਮੋਹਾਲੀ ਪਹੁੰਚੇ ਪੀਐਮ ਮੋਦੀ ਨੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਹਾਲੀ ਪਹੁੰਚ ਕੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਕੈਬਨਿਟ ਮੌਜੂਦ ਰਹੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਇਸ ਸਮਾਗਮ ਵਿੱਚ ਮੌਜੂਦ ਹਨ।

ਇਹ ਹਸਪਤਾਲ 600 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿਸ ਦਾ ਫ਼ਾਇਦਾ ਪੰਜਾਬ ਸਮੇਤ ਨਾਲ ਲਗਦੇ ਸੂਬਿਆਂ ਨੂੰ ਵੀ ਮਿਲੇਗਾ। ਉਹਨਾਂ ਕਿਹਾ ਕਿ ਇਸ ਹਸਪਤਾਲ ਨਾਲ ਕੈਂਸਰ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਦੂਰ-ਦੂਰ ਦੇ ਮਰੀਜ਼ਾਂ ਨੂੰ ਵੀ ਇਸ ਦਾ ਲਾਭ ਪਹੁੰਚੇਗਾ।

Leave a Reply

Your email address will not be published.