News

ਮੌਸਮ ਦਾ ਬਦਲੇਗਾ ਮਿਜਾਜ਼, ਠੰਡਾ ਅਤੇ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ

ਪੰਜਾਬ ਵਿੱਚ ਦਿਨੋਂ ਦਿਨ ਠੰਡ ਵਧਦੀ ਜਾ ਰਹੀ ਹੈ। ਲੁਧਿਆਣਾ ਦੀ ਗੱਲ ਕਰੀਏ ਤਾਂ ਪਿਛਲੇ ਕੁੱਝ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਫੇਰਬਦਲ ਹੋ ਰਿਹਾ ਹੈ ਜਿਸ ਨਾਲ ਦੁਪਹਿਰ ਦੇ ਸਮੇਂ ਮੌਸਮ ਦੇ ਮਿਜਾਜ਼ ਵਿੱਚ ਕੁੱਝ ਗਰਮਾਹਟ ਮਹਿਸੂਸ ਕੀਤੀ ਜਾ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਠੰਡ ਅਪਣੇ ਰੰਗ ਵਿੱਚ ਮੁੜ ਰਹੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਧ ਤੋਂ ਵਧ ਤਾਪਮਾਨ 23.8 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ। ਸਵੇਰ ਸਮੇਂ ਹਵਾ ਵਿੱਚ ਨਮੀ ਦੀ ਮਾਤਰਾ 92 ਫ਼ੀਸਦੀ ਅਤੇ ਸ਼ਾਮ ਨੂੰ 53 ਫ਼ੀਸਦੀ ਰਿਕਾਰਡ ਕੀਤੀ ਗਈ।

ਮੌਸਮ ਮਾਹਰਾਂ ਨੇ ਇਹ ਵੀ ਸੰਭਾਵਨਾ ਪ੍ਰਗਟ ਕੀਤੀ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਲੁਧਿਆਣਾ ਅਤੇ ਨੇੜੇ ਦੇ ਇਲਾਕਿਆਂ ਵਿੱਚ ਖੁਸ਼ਕ ਅਤੇ ਠੰਡਾ ਬਣਿਆ ਰਹਿ ਸਕਦਾ ਹੈ। ਉੱਥੇ ਹੀ ਤਾਮਿਲਨਾਡੂ ਅਤੇ ਪੁਡੁਚੇਰੀ ਵਿੱਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਹੋਈ ਅਤੇ ਕਈ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਜਦਕਿ ਕਸ਼ਮੀਰ ਨੂੰ ਛੱਡ ਕੇ ਦੇਸ਼ ਦੇ ਉੱਤਰੀ ਹਿੱਸੇ ਖੁਸ਼ਕ ਹੀ ਰਹੇ।

ਤਮਿਲਨਾਡੂ ਵਿੱਚ ਸ਼ੁੱਕਰਵਾਰ ਨੂੰ ਵੀ ਭਾਰੀ ਬਾਰਿਸ਼ ਦਾ ਦੌਰ ਜਾਰੀ ਰਿਹਾ ਜਿਸ ਨਾਲ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਅਤੇ ਕਈ ਸ਼ਹਿਰੀ ਅਤੇ ਗ੍ਰਾਮੀਣ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top