ਮੌਸਮ ਵਿਭਾਗ ਦੀ ਅਪਡੇਟ, ਜਾਣੋ ਕਿੱਥੇ-ਕਿੱਥੇ ਪੈ ਸਕਦਾ ਹੈ ਮੀਂਹ?

ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਹੀ ਮੀਂਹ ਪੈ ਰਿਹਾ ਹੈ, ਜਦਕਿ ਕੁਝ ਸੂਬਿਆਂ ਵਿੱਚ ਫਿਰ ਗਰਮੀ ਦੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਰਾਜਧਾਨੀ ਦਿੱਲੀ ਵਿੱਚ ਤੂਫ਼ਾਨ ਤੇ ਮੀਂਹ ਖਤਮ ਹੋਣ ਦੇ ਨਾਲ ਹੀ ਦਿੱਲੀ ਵਿੱਚ ਗਰਮੀ ਹੋਰ ਵਧ ਸਕਦੀ ਹੈ। ਦਿੱਲੀ ਵਿੱਚ ਤੂਫ਼ਾਨ ਤੇ ਮੀਂਹ ਦੇ ਖਤਮ ਹੋਣ ਦੇ ਨਾਲ ਹੀ ਦਿੱਲੀ ਵਿੱਚ ਗਰਮੀ ਇੱਕ ਵਾਰ ਫਿਰ ਤੋਂ ਵਧਣ ਲੱਗੀ ਹੈ।

ਪੰਜਾਬ ਵਿੱਚ ਗਰਮੀ ਨੇ ਫਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਕਈ ਥਾਵਾਂ ਤੇ ਤਾਪਮਾਨ 44 ਡਿਗਰੀ ਤੋਂ ਉੱਤੇ ਪੁੱਜ ਗਿਆ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਮਪਾਨ 42.0 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 26.6 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਹੈ।
ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉੱਪਰ ਰਹੇਗਾ ਅਤੇ ਇਹਨਾਂ ਵਿਚੋਂ ਕੁਝ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਤੇ 45 ਡਿਗਰੀ ਤੱਕ ਜਾ ਸਕਦਾ ਹੈ। ਨਾਲ ਹੀ ਰਾਜਸਥਾਨ, ਦੱਖਣ, ਪੱਛਮੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਸੰਭਵ ਹੈ। 24 ਘੰਟਿਆਂ ਦੌਰਾਨ ਸਿੱਕਮ, ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ।
ਇਸ ਤੋਂ ਇਲਾਵਾ ਰਾਇਲਸੀਮਾ ਤੇ ਦੱਖਣੀ ਕਰਨਾਟਕ ਅਤੇ ਕੇਰਲ ਦੇ ਇੱਕ ਜਾਂ ਦੋ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਦੇ ਨਾਲ ਵੱਖ-ਵੱਖ ਭਾਰੀ ਮੀਂਹ ਦੀ ਸੰਭਾਵਨਾ ਹੈ। ਤੱਟਵਰਤੀ ਕਰਨਾਟਕ, ਅੰਦਰੂਨੀ ਤਾਮਿਲਨਾਡੂ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਤੋਂ ਪਹਿਲਾਂ ਹੋ ਰਹੀ ਵਰਖਾ ਕਾਰਨ ਮੌਸਮ ਠੰਡਾ ਸੀ ਪਰ ਹੁਣ ਵਰਖਾ ਦੀ ਕੋਈ ਸੰਭਾਵਨਾ ਨਹੀਂ ਹੈ।
