News

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ! ਐਤਵਾਰ ਨੂੰ ਹਨ੍ਹੇਰੀ ਤੇ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਵੀਰਵਾਰ ਤੋਂ ਤਾਪਮਾਨ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਰਾਜਸਥਾਨ ਵੱਲੋਂ ਆ ਰਹੀਆਂ ਗਰਮ ਹਵਾਵਾਂ ਕਾਰਨ ਹਰਿਆਣਾ ਤੇ ਪੰਜਾਬ ਵਿੱਚ ਗਰਮੀ ਦਾ ਕਹਿਰ ਤੇਜ਼ੀ ਨਾਲ ਵਧਣ ਲੱਗਿਆ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਤੇ ਅਗਲੇ ਦੋ ਤੋਂ ਤਿੰਨ ਦਿਨ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।

Forecast of heavy rain in Kerala tomorrow, meteorological department issues  alert

ਉੱਥੇ ਹੀ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 41.8. ਸਿਰਸਾ ਵਿੱਚ 41.3, ਅੰਬਾਲਾ ਵਿੱਚ 40.7, ਕਰਨਾਲ ਵਿੱਚ 40.4 ਡਿਗਰੀ ਸੈਲਸੀਅਸ ਰਿਹਾ। ਸਿਰਸਾ ਵਿੱਚ ਰਾਤ ਦਾ ਤਾਪਮਾਨ 26 ਡਿਗਰੀ ਤੇ ਪੁੱਜ ਗਿਆ ਭਾਵ ਹੁਣ ਦਿਨ ਦੇ ਨਾਲ ਰਾਤਾਂ ਵੀ ਗਰਮ ਰਹਿਣਗੀਆਂ।

ਹਰਿਆਣਾ ਦੇ ਹਿਸਾਰ ਵਿੱਚ ਸਥਿਤ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮੌਸਮ ਵਿਭਾਗ ਦੇ ਵਿਗਿਆਨੀਆਂ ਮੁਤਾਬਕ ਸੂਬੇ ਵਿੱਚ ਮੌਸਮ ਖੁਸ਼ਕ ਤੇ ਗਰਮ ਰਹਿਣ ਦੀ ਸੰਭਾਵਨਾ ਹੈ। ਦਿਨ ਨੂੰ ਧੂੜ ਭਰੀਆਂ ਹਵਾਵਾਂ ਚੱਲਣਗੀਆਂ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਵੀ ਪਾਰ ਜਾ ਸਕਦਾ ਹੈ। 30 ਤੋਂ 31 ਮਈ ਨੂੰ ਫਿਰ ਮੌਸਮ ਵਿੱਚ ਬਦਲਾਅ ਆਵੇਗਾ।

ਇਸ ਦੌਰਾਨ ਮੌਸਮ ਵਿਭਾਗ ਨੇ ਝੱਖੜ ਝੁੱਲਣ ਤੇ ਬੂੰਦਾ-ਬਾਂਦੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਨੌਤਪਾ ਵਿੱਚ ਦੂਜੇ ਦਿਨ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ। ਹਰਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ ਹਿਸਾਰ ਵਿੱਚ 41.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੀ ਰਿਹਾ।

Click to comment

Leave a Reply

Your email address will not be published.

Most Popular

To Top