ਮੰਡੀਆਂ ‘ਚ ਅਚਨਚੇਤ ਦੌਰਾ ਕਰਨ ਪੁੱਜੇ ਵਿਧਾਇਕ ਉਗੋਕੇ, ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ

 ਮੰਡੀਆਂ ‘ਚ ਅਚਨਚੇਤ ਦੌਰਾ ਕਰਨ ਪੁੱਜੇ ਵਿਧਾਇਕ ਉਗੋਕੇ, ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ

ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਉਗੋਕੇ ਅੱਜ ਹਲਕੇ ਦੀਆਂ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਹਨਾਂ ਝੋਨੇ ਦੀ ਫ਼ਸਲ ਸਬੰਧੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਖ਼ਾਸ ਤੌਰ ਤੇ ਗੱਲਬਾਤ ਕੀਤੀ।

Traders buying paddy from UP, selling it in Punjab mandis

ਵਿਧਾਇਕ ਲਾਭ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਕਿਸਾਨ ਉਹਨਾਂ ਨਾਲ ਸੰਪਰਕ ਕਰਨ ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਦੇ ਨਾਲ-ਨਾਲ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵਿੱਚ ਝੋਨੇ ਦੀ ਖਰੀਦ ਸਮਾਨਤਾ ਵਿੱਚ ਕੀਤੀ ਜਾਵੇ।

ਖ਼ੁਰਾਕ ਤੇ ਸਿਵਲ ਸਪਲਾਈਜ਼ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਅਨਾਜ ਮੰਡੀ ‘ਚ ਝੋਨੇ ਦੀ ਫ਼ਸਲ ਦੀ ਖ਼ਰੀਦ ‘ਚ ਊਣਤਾਈ ਸਾਹਮਣੇ ਆਉਣ ‘ਤੇ ਖ਼ਰੀਦ ਏਜੰਸੀ ਦੇ ਸਬੰਧਤ ਅਮਲੇ ਤੇ ਆੜ੍ਹਤੀ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਰਾਹੁਲ ਭੰਡਾਰੀ ਵੱਲੋਂ ਰਾਜ ਦੀਆਂ ਮੰਡੀਆਂ ‘ਚ ਝੋਨੇ ਦੀ ਫ਼ਸਲ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਰਾਜਪੁਰਾ ਪੁੱਜੇ ਸਨ।

Leave a Reply

Your email address will not be published.