News

ਮੰਤਰੀਆਂ ਨੇ ਕਿਸਾਨਾਂ ਨਾਲ ਹੀ ਛਕਿਆ ਲੰਗਰ

ਕੇਂਦਰ ਸਰਕਾਰ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵਿਚਕਾਰ ਬੈਠਕ ਜਾਰੀ ਹੈ। ਅੱਜ ਪਹਿਲੀ ਵਾਰ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਵੱਲੋਂ ਲਿਆਦਾਂ ਲੰਗਰ ਛਕਿਆ ਹੈ। ਇਸ ਤੋਂ ਪਹਿਲਾਂ ਕਿਸਾਨ ਅਪਣਾ ਲਿਆਂਦਾ ਲੰਗਰ ਛਕਦੇ ਸੀ ਤੇ ਕੇਂਦਰੀ ਮੰਤਰੀ ਅਪਣਾ ਲੰਚ ਕਰਦੇ ਸੀ।

ਕਿਸਾਨਾਂ ਨੇ ਸ਼ੁਰੂ ਤੋਂ ਹੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਭੋਜਨ ਤੋਂ ਮਨ੍ਹਾ ਕਰ ਦਿੱਤਾ ਸੀ। ਉਹ ਅਪਣੇ ਨਾਲ ਹਮੇਸ਼ਾ ਅਪਣਾ ਲੰਗਰ ਲਿਆਉਂਦੇ ਹਨ। ਹੁਣ ਵੀ ਜਦੋਂ ਲੰਗਰ ਵਿਗਿਆਨ ਭਵਨ ਪਹੁੰਚਿਆ ਤਾਂ ਮੰਤਰੀਆਂ ਨੇ ਵੀ ਕਿਸਾਨਾਂ ਦੇ ਨਾਲ ਹੀ ਲੰਗਰ ਛਕਿਆ।

ਦਸ ਦਈਏ ਕਿ ਲਗਭਗ 22 ਦਿਨਾਂ ਤੋਂ ਬਾਅਦ ਇਕ ਵਾਰ ਫਿਰ ਕਿਸਾਨ ਨੇਤਾਵਾਂ ਤੇ ਕੇਂਦਰ ਸਰਕਾਰ ਦਰਮਿਆਨ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਗੱਲਬਾਤ ਦਾ ਦੌਰ ਸ਼ੁਰੂ ਹੋ ਗਿਆ ਹੈ। ਮੋਦੀ ਸਰਕਾਰ ਤੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਗੱਲਬਾਤ ਦੀ ਕਮਾਨ ਸੰਭਾਲ ਰਹੇ ਹਨ।

ਇਸ ਦੇ ਨਾਲ ਹੀ ਵੱਖ-ਵੱਖ ਜਥੇਬੰਦੀਆਂ ਦੇ 40 ਕਿਸਾਨਾਂ ਲੀਡਰਾਂ ਵੱਲੋਂ ਮੀਟਿੰਗ ਵਿੱਚ ਹਿੱਸਾ ਲਿਆ ਹੈ। ਕਿਸਾਨ ਸੰਗਠਨਾਂ ਨੇ ਅੱਜ ਵਿਗਿਆਨ ਭਵਨ ਦੀ ਮੀਟਿੰਗ ਵਿੱਚ 4 ਵੱਡੇ ਮੁੱਦੇ ਉਠਾਏ ਹਨ। ਪਹਿਲਾ ਮੁੱਦਾ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਹੈ। ਦੂਜੀ ਵੱਡੀ ਮੰਗ ਐਮਐਸਪੀ ਨੂੰ ਕਾਨੂੰਨੀ ਬਣਾਉਣਾ ਹੈ।

ਤੀਜੀ ਮੰਗ ਹੈ ਕਿ ਐਨਸੀਆਰ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਨੂੰ ਕਾਨੂੰਨ ਅਧੀਨ ਕਾਰਵਾਈ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ। ਚੌਥੀ ਮੰਗ ਵਜੋਂ ਕਿਸਾਨ ਆਗੂਆਂ ਨੇ ਸਰਕਾਰ ਨੂੰ ਬਿਜਲੀ ਸੋਧ ਬਿੱਲ 2020 ਦਾ ਖਰੜਾ ਵਾਪਸ ਲੈਣ ਲਈ ਕਿਹਾ ਹੈ। 

Click to comment

Leave a Reply

Your email address will not be published. Required fields are marked *

Most Popular

To Top