Punjab

ਮੰਤਰੀਆਂ ਨੇ ਕੈਪਟਨ ਸਰਕਾਰ ‘ਤੇ ਪਾਇਆ ਦਬਾਅ, ਹੁਣ ਤਾਂ ਵੀਕੈਂਡ ਲਾਕਡਾਊਨ ਹਟਾਉਣਾ ਪਊ

Punjab Police

ਚੰਡੀਗੜ੍ਹ: ਪੰਜਾਬ ਵਿਚ ਸ਼ਨੀਵਾਰ ਅਤੇ ਐਤਵਾਰ ਦੇ ਲਾਕਡਾਊਨ ਨੂੰ ਖ਼ਤਮ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਤੇ ਦਬਾਅ ਵਧਣ ਲੱਗ ਪਿਆ ਹੈ। ਕੇਂਦਰ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਵਿਚ ਵੀਕੈਂਡ ਲਾਕਡਾਊਨ ਲਾਗੂ ਹੈ। ਲਾਕਡਾਊਨ ਨੂੰ ਲੈ ਕੇ ਵਪਾਰੀਆਂ ਵਿਚ ਗੁੱਸਾ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਹੁਣ ਕਾਂਗਰਸ ਦੇ ਅੰਦਰ ਵੀ ਵੀਕੈਂਡ ਲਾਕਡਾਊਨ ਨੂੰ ਖ਼ਤਮ ਕਰਨ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਹੈ। ਪਾਰਟੀ ਦੇ ਕਈ ਆਗੂ ਚਾਹੁੰਦੇ ਹਨ ਕਿ ਇਸ ਫ਼ੈਸਲੇ ਤੇ ਦੁਬਾਰਾ ਵਿਚਾਰ ਹੋਣੀ ਚਾਹੀਦੀ ਹੈ। ਉੱਧਰ ਵਿਰੋਧੀ ਵੀ ਸਰਕਾਰ ਦੇ ਇਸ ਫ਼ੈਸਲੇ ਤੇ ਉਂਗਲ ਚੁੱਕ ਰਹੇ ਹਨ।

ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਜਲਦ ਹੀ ਇਸ ਮਾਮਲੇ ਵਿਚ ਕੋਈ ਫ਼ੈਸਲਾ ਲੈ ਸਕਦੇ ਹਨ। ਆਮ ਆਦਮੀ ਪਾਰਟੀ ਨੇ ਪ੍ਰਦੇਸ਼ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਤੋਂ ਸ਼ਾਮ ਦਾ ਕਰਫਿਊ ਅਤੇ ਹਫ਼ਤਾਵਰ ਲਾਕਡਾਊਨ ਬੰਦ ਕਰਨ ਦੀ ਮੰਗ ਕੀਤੀ ਹੈ। ਆਪ ਦੇ ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਫ਼ਤਾਵਰ ਲਾਕਡਾਊਨ ਅਤੇ ਸੱਤ ਵਜੇ ਤੋਂ ਕਰਫਿਊ ਦਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। ਆਪ ਆਗੂਆਂ ਨੇ ਕਿਹਾ ਕਿ ਵਪਾਰੀ ਕਦੇ ਬਗ਼ਾਵਤ ਨਹੀਂ ਕਰਦੇ ਪਰ ਸਰਕਾਰ ਜਿਸ ਤਰ੍ਹਾਂ ਉਹਨਾਂ ਨੂੰ ਪਰੇਸ਼ਾਨ ਕਰ ਰਹੀ ਹੈ ਅਜਿਹੇ ਵਿਚ ਇਸ ਦੇ ਖਿਲਾਫ ਵਿਰੋਧ ਵੀ ਸ਼ੁਰੂ ਹੋ ਸਕਦਾ ਹੈ।

ਕੋਰੋਨਾ ਮਰੀਜ਼ਾਂ ਲਈ ਸਰਕਾਰ ਨੇ ਕੀਤਾ ਨਵਾਂ ਐਲਾਨ, ਹੁਣ ਡਰਨ ਦੀ ਲੋੜ ਨਹੀਂ, ਹੁਕਮ ਜਾਰੀ

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਇਸ ਦੀ ਵਕਾਲਤ ਕਰਨ ਤੇ ਸਰਕਾਰ ਇਸ ਨੂੰ ਆਮ ਆਦਮੀ ਪਾਰਟੀ ਦੀ ਸਾਜਿਸ਼ ਕਰਾਰ ਦੇ ਦੇਣ। ਉੱਧਰ ਕਾਂਗਰਸ ਦੇ ਵਿਧਾਇਕ ਕੁਲਬੀਰ ਜੀਰਾ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੁੱਖ ਮੰਤਰੀ ਦੇ ਨਾਲ ਹੋਈ ਗੱਲਬਾਤ ਦੌਰਾਨ ਇਹ ਮੁੱਦਾ ਚੁੱਕਿਆ। ਉਹਨਾਂ ਨੇ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਵੀਕੈਂਡ ਲਾਕਡਾਊਨ ਖਤਮ ਕਰ ਦਿੱਤਾ ਜਾਣਾ ਚਾਹੀਦਾ ਹੈ। ਵੀਕੈਂਡ ਲਾਕਡਾਊਨ ਦਾ ਸਭ ਤੋਂ ਵੱਧ ਵਿਰੋਧ ਮੁਹਾਲੀ ਅਤੇ ਜ਼ੀਰਕਪੁਰ ਦੇ ਵਪਾਰੀ ਕਰ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਵੀ ਹੈ ਕਿ ਚੰਡੀਗੜ੍ਹ ਅਤੇ ਪੰਚਕੁਲਾ ਵਿਚ ਲਾਕਡਾਊਨ ਨਾ ਹੋਣ ਦੇ ਚਲਦੇ ਗਾਹਕ ਉੱਥੋਂ ਖਰੀਦਦਾਰੀ ਕਰ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top