ਮੰਤਰੀ ਕੁਲਦੀਪ ਧਾਲੀਵਾਲ ਦਾ ਕੇਂਦਰ ‘ਤੇ ਸਿਆਸੀ ਹਮਲਾ, ਭਾਜਪਾ ਨੇ ਕੀਤਾ ਧੋਖਾ, ਕਿਸਾਨਾਂ ਦੇ ਖੋਹ ਰਹੀ ਹੈ ਹੱਕ

ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਸਿਆਸੀ ਹਮਲਾ ਬੋਲਦੇ ਹੋਏ ਕਿਹਾ ਕਿ ਉਹ ਕਿਸਾਨਾਂ ਤੋਂ ਉਹਨਾਂ ਦਾ ਹੱਕ ਖੋਹ ਰਹੀ ਹੈ। ਉਹਨਾਂ ਨੇ ਟਵੀਟ ਕੀਤਾ ਕਿ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਭਾਵੇਂ 372 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ ਪਰ ਉਹ ਹੁਣ ਵੀ ਪੰਜਾਬ ਨਾਲੋਂ ਘੱਟ ਹੈ।
पहली बार हरियाणा पंजाब से पीछे इसलिए है क्योंकि अब यहां आम आदमी पार्टी @AamAadmiParty की सरकार है और हम किसानों को उनका हक दिलवाना जानते हैं @BJP4India की तरह किसानों को धोखा देना नहीं। @ArvindKejriwal जी की प्रेरणा और धरतीपुत्र @BhagwantMann जी की सरकार किसानों को उनका हक देगी। https://t.co/8NhGyScuBQ
— Kuldeep Dhaliwal (@KuldeepSinghAAP) January 25, 2023
ਉਹਨਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਉਹਨਾਂ ਦਾ ਹੱਕ ਦਿਵਾਉਣਾ ਜਾਣਦੇ ਹਾਂ। ਧਾਲੀਵਾਲ ਨੇ ਕਿਹਾ ਕਿ ਭਾਜਪਾ ਵਾਂਗ ਅਸੀਂ ਕਦੇ ਵੀ ਕਿਸਾਨਾਂ ਨੂੰ ਧੋਖਾ ਨਹੀਂ ਦਿੰਦੇ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨੂੰ ਉਹਨਾਂ ਦਾ ਹੱਕ ਦਿਵਾ ਚੁੱਕੀ ਹੈ। ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਗੰਨੇ ਦੀ ਕੀਮਤ ਇਸ ਸਮੇਂ ਦੇਸ਼ ਵਿੱਚ ਸਭ ਤੋਂ ਵੱਧ ਹੈ।
ਪਹਿਲਾਂ ਭਾਜਪਾ ਨੇ ਖੇਤੀਬਾੜੀ ਕਾਨੂੰਨ ਬਣਾਏ ਸਨ, ਜੋ ਕਿਸਾਨਾਂ ਦੇ ਖਿਲਾਫ਼ ਸਨ, ਜਿਸ ਕਾਰਨ ਕਿਸਾਨਾਂ ਨੂੰ ਸੜਕਾਂ ਤੇ ਉਤਾਰਨਾ ਪਿਆ ਸੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸੀਐਮ ਮਾਨ ਨੇ ਕਿਸਾਨਾਂ ਦੇ ਸਾਰੇ ਮਸਲੇ ਹੱਲ ਕੀਤੇ ਹਨ। ਪਹਿਲੀ ਵਾਰ ਸੂਬੇ ਵਿੱਚ ਮੂੰਗੀ ਦੀ ਬਿਜਾਈ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਤੋਂ ਵੱਖ ਕੀਤਾ ਗਿਆ ਤਾਂ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।
ਮੰਤਰੀ ਨੇ ਕਿਹਾ ਕਿ, ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਅਤੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਸਾਂ ਦੇ ਨਾਲ ਜਿਹੜੇ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਣ ਹੈ।